ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਪੂਰੇ ਹੋਣ ਵਾਲੇ ਹਨ। 29 ਮਈ 2022 ਨੂੰ ਉਨ੍ਹਾਂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਈ ਸੀ। ਅਜਿਹੇ ਵਿਚ ਬੁੱਧਵਾਰ ਨੂੰ ਮੂਸੇਵਾਲਾ ਦੀ ਦੂਜੀ ਬਰਸੀ ਹੈ। ਹਾਲਾਂਕਿ ਇਸ ਵਾਰ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਕੋਈ ਵੱਡਾ ਆਯੋਜਨ ਨਹੀਂ ਹੋਣ ਜਾ ਰਿਹਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਚੱਲਦੇ ਇਹ ਸਿਰਫ਼ ਪਰਿਵਾਰ ਤੱਕ ਹੀ ਸੀਮਤ ਰਹੇਗੀ।
ਬਲਕੌਰ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲਦੀ ਉਦੋਂ ਤੱਕ ਇਨਸਾਫ ਲਈ ਸਾਡੀ ਲੜਾਈ ਜਾਰੀ ਰਹੇਗੀ। ਉਸ ਦਾ ਕਤਲ ਇੱਕ ਵੱਡੀ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਸੀ। ਦੱਸਿਆ ਗਿਆ ਕਿ ਬਰਸੀ ਮੌਕੇ ਕੁਝ ਸਮਾਜ ਸੇਵੀ ਸੰਸਥਾਵਾਂ ਮੂਸੇ ਪਿੰਡ ਵਿੱਚ ਖੂਨਦਾਨ ਕੈਂਪ ਲਗਾਉਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਭਾਰੀ ਭੀੜ ਇਕੱਠੀ ਹੋਈ ਸੀ। ਭੀੜ ਨੂੰ ਸੰਭਾਲਣਾ ਪੁਲਿਸ ਲਈ ਵੱਡੀ ਚੁਣੌਤੀ ਬਣ ਗਿਆ ਸੀ।
ਸਿੱਧੂ ਮੂਸੇਵਾਲਾ ਦਾ ਅਸਲੀ ਨਾਂ ਸ਼ੁਭਦੀਪ ਸਿੰਘ ਸਿੱਧੂ ਸੀ। ਪੰਜਾਬ ਦੇ ਮਾਨਸਾ ਵਿੱਚ ਹੀ ਉਸ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਪੁਲਿਸ ਨਾਲ ਮੁਠਭੇੜ ਵਿੱਚ ਦੋ ਦੋਸ਼ੀ ਮਾਰੇ ਗਏ। ਲਾਰੈਂਸ ਬਿਸ਼ਨੋਈ ਨੇ ਦਾਅਵਾ ਕੀਤਾ ਸੀ ਕਿ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ। ਏਜੰਸੀਆਂ ਅਜੇ ਵੀ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਆਨਲਾਈਨ ਟ੍ਰੇਡਿੰਗ ਦੇ ਨਾਂ ‘ਤੇ ਫਸਿਆ ਚੰਡੀਗੜ੍ਹ ਦਾ ਬੰਦਾ, 14 ਲੱਖ ਤੋਂ ਵੱਧ ਦੀ ਠਗੀ ਦਾ ਹੋਇਆ ਸ਼ਿਕਾਰ
ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਹਾਲਾਤ ਅਜਿਹੇ ਸਨ ਕਿ ਸਿਆਸੀ ਪਾਰਟੀਆਂ ਤੋਂ ਇਲਾਵਾ ਧਾਰਮਿਕ ਗੁਰੂਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਪਿਤਾ ਬਲਕੌਰ ਸਿੰਘ ਨੇ ਵੀ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਸੀ ਕਿ ਉਸ ਦੀ ਬਰਸੀ ਵਾਲੇ ਦਿਨ ਸਰਕਾਰ ਨੇ ਬੱਸ ਸੇਵਾ ਬੰਦ ਕਰ ਦਿੱਤੀ ਸੀ। ਦੱਸ ਦੇਈਏ ਕਿ ਅੱਤ ਦੀ ਗਰਮੀ ਕਾਰਨ 19 ਮਾਰਚ ਨੂੰ ਹੀ ਅੰਤਿਮ ਬਰਸੀ ਸਮਾਗਮ ਮਨਾਇਆ ਗਿਆ ਸੀ। ਇਸ ਮੌਕੇ ਸਿੱਧੂ ਮੂਸੇਵਾਲਾ ਦਾ ਥਾਰ, ਟਰੈਕਟਰ ਅਤੇ ਉਨ੍ਹਾਂ ਦਾ ਬੁੱਤ ਵੀ ਰੱਖਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: