ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ‘ਤੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਅਲੌਕਿਕ ਦੀਪਮਾਲਾਤੇ ਸੁੰਦਰ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਅਲੌਕਿਕ ਦੀਪਮਾਲਾ ਕੀਤੀ ਗਈ। ਵੱਖ-ਵੱਖ ਤਰ੍ਹਾਂ ਦੇ ਰੰਗ-ਬਿਰੰਗੇ ਫੁੱਲਾਂ ਨਾਲ ਗੁਰਦੁਆਰਾ ਸਾਹਿਬ ਨੂੰ ਸਜਾਇਆ ਗਿਆ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਏਕ ਓਂਕਾਰ’ ਦਾ ਸੰਦੇਸ਼ ਦਿੰਦੇ ਹੋਏ ਕਿਹਾ ਕਿ ‘ਈਸ਼ਵਰ ਇਕ ਹੈ ਤੇ ਸਰਵਵਿਆਪਕ ਹੈ’। ਉਨ੍ਹਾਂ ਨੇ ਸਾਨੂੰ ਸਮਾਜ ਵਿਚ ਪ੍ਰੇਮ, ਏਕਤਾ ਤੇ ਭਾਈਚਾਰੇ ਨਾਲ ਰਹਿਣ ਦੀ ਪ੍ਰੇਰਣਾ ਦਿੱਤੀ। ‘ਕਿਰਤ ਕਰੋ, ਵੰਡ ਛੱਕੋ’ ਵਰਗੇ ਉਪਦੇਸ਼ਾਂ ਨਾਲ ਉਨ੍ਹਾਂ ਨੇ ਸਾਨੂੰ ਈਮਾਨਦਾਰੀ ਨਾਲ ਜਿਊਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੇ ਵਿਚਾਰਾਂ ਨੂੰ ਅਪਨਾ ਕੇ ਸਾਨੂੰ ਸਮਾਜ ਵਿਚ ਸ਼ਾਂਤੀ, ਸਮਾਨਤਾ ਤੇ ਖੁਸ਼ਹਾਲੀ ਲਿਆ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: