ਚੋਣ ਕਮਿਸ਼ਨ ਦੇ ਨਿਰਦੇਸ਼ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਨੇ 80 ਸਾਲ ਤੋਂ ਵਧ ਉਮਰ ਦੇ ਸਾਰੇ ਸੀਨੀਅਰ ਨਾਗਰਿਕ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿਚ ਉਨ੍ਹਾਂ ਦੇ ਲਗਾਤਾਰ ਯੋਗਦਾਨ ਨੂੰ ਲੈ ਕੇ ਜ਼ਿਲ੍ਹਾ ਚੋਣ ਦਫਤਰ ਵੱਲੋਂ ਖਾਸ ਤੌਰ ‘ਤੇ ਬਜ਼ੁਰਗਾਂ ਨੂੰ ਸਨਮਾਨਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੇ ਸੀਨੀਅਰਸ ਨੇ ਆਪਣੇ ਪੂਰੇ ਜੀਵਨ ਕਾਲ ਵਿਚ ਚੋਣ ਪ੍ਰਕਿਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬਹੁਤ ਵੱਡਾ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਇਨ੍ਹਾਂ ਸਾਰੇ ਸੀਨੀਅਰ ਨਾਗਰਿਕਾਂ ਨੂੰ ਖਾਸ ਤੌਰ ‘ਤੇ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ 80 ਸਾਲ ਤੋਂ ਵੱਧ ਉਮਰ ਦੇ ਲਗਭਗ 16599 ਵੋਟਰ ਹਨ, ਜਿਨ੍ਹਾਂ ਵਿਚ 185 ਵੋਟਰ 100 ਸਾਲ ਤੋਂ ਵੱਧ ਉਮਰ ਦੇ ਹਨ।
ਇਹ ਵੀ ਪੜ੍ਹੋ : ਨਸ਼ਾ ਤਸਕਰਾਂ ਖਿਲਾਫ ਬਠਿੰਡਾ ਪੁਲਿਸ ਦੀ ਕਾਰਵਾਈ, ਕਰੋੜਾਂ ਦੀ ਪ੍ਰਾਪਰਟੀ ਕੀਤੀ ਸੀਲ
ਅੱਜ ਚੋਣ ਕਮਿਸ਼ਨ ਵੱਲੋਂ 80 ਸਾਲ ਤੋਂ ਵੱਧ ਉਮਰ ਦੇ 10 ਬਜ਼ੁਰਗਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹਰ ਵਿਧਾਨ ਸਭਾ ਖੇਤਰ ਵਿਚ ਸੈਕਟਰ ਪੱਧਰ ਤੇ ਬੂਥ ਪੱਧਰ ‘ਤੇ ਵੀ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬੂਥ ਪੱਧਰ ‘ਤੇ ਹਰੇਕ ਬੀਐੱਲਓ 100 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ-ਘਰ ਜਾ ਕੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ।