ਡਰੱਗਜ਼ ਮਾਮਲੇ ‘ਚ ਫਸੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਦੌਰਾਨ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਮੁੜ ਰਿਮਾਂਡ ‘ਤੇ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਇਸ ਵਾਰ ਪੁਲਿਸ ਨੇ ਖਹਿਰਾ ਦਾ 2 ਦਿਨ ਦਾ ਰਿਮਾਂਡ ਮੁੜ ਹਾਸਲ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਹੋਵੇਗੀ। ਦੱਸ ਦੇਈਏ ਕਿ ਗ੍ਰਿਫਤਾਰੀ ਦੌਰਾਨ ਸੁਖਪਾਲ ਖਹਿਰਾ 2 ਦਿਨ ਦੇ ਰਿਮਾਂਡ ‘ਤੇ ਸਨ, ਫਿਰ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ ਅਤੇ ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਮੁੜ ਖਹਿਰਾ ਨੂੰ 2 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।
ਦੂਜੇ ਪਾਸੇ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਿੱਚ ਇਸ ਮਾਮਲੇ ਦੀ ਸੁਣਵਾਈ 3 ਦਿਨ ਤੱਕ ਚੱਲੀ, ਜਿਸ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ। ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਅਤੇ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ।
ਇਹ ਵੀ ਪੜ੍ਹੋ : ਹਾਈਕੋਰਟ ਨੇ ਪੰਜਾਬ ਦੇ 3 IAS ਅਫ਼ਸਰਾਂ ਨੂੰ ਦੋਸ਼ੀ ਕਰਾਰ ਦਿੱਤਾ, ਜਾਣੋ ਪੂਰਾ ਮਾਮਲਾ
ਦੱਸ ਦੇਈਏ ਕਿ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 28 ਸਤੰਬਰ ਨੂੰ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਪੁਲਿਸ ਨੇ ਨਹੀਂ ਸਗੋਂ ਜਲਾਲਾਬਾਦ ਪੁਲਿਸ ਨੇ ਕੀਤੀ ਹੈ। ਪੁਲਿਸ ਮੁਤਾਬਕ ਖਹਿਰਾ ਖਿਲਾਫ 2015 ਦੇ ਐਨਡੀਪੀਐਸ ਮਾਮਲੇ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਖਿਲਾਫ ਨਸ਼ਾ ਤਸਕਰੀ (NDPC ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ ‘ਤੇ ਕਾਰਵਾਈ ਕਰਦੇ ਹੋਏ ਖਹਿਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਖਹਿਰਾ ਨੇ ਇਸ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…