ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਪਈ ਮੀਂਹ ਕਾਰਨ ਕਈ ਸੜਕਾਂ ਟੁੱਟ ਗਈਆਂ ਹਨ। ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਨਗਰ ਨਿਗਮ ਚੰਡੀਗੜ੍ਹ ਦੇ ਇਕ ਅਧਿਕਾਰੀ ਨੇ ਦੱਸਿਆ ਕਿ 6 ਮੁੱਖ ਸੜਕਾਂ ਦੀ ਮੁਰੰਮਤ ‘ਤੇ ਕਰੀਬ 98 ਲੱਖ ਰੁਪਏ ਦਾ ਖਰਚ ਆਵੇਗਾ। ਜਦਕਿ ਹੋਰ ਸੜਕਾਂ ਦੀ ਮੁਰੰਮਤ ਲਈ ਕਰੀਬ 54 ਲੱਖ ਰੁਪਏ ਖਰਚ ਕੀਤੇ ਜਾਣਗੇ।
ਜਾਣਕਰੀ ਅਨੁਸਾਰ ਇਹ ਬਜਟ ਨਗਰ ਨਿਗਮ ਵੱਲੋਂ ਅਲਾਟ ਕੀਤਾ ਗਿਆ ਹੈ। ਇਸ ਪੈਸੇ ਨਾਲ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸ਼ਾਸਤਰੀ ਨਗਰ ਤੋਂ ਸੰਤ ਕਬੀਰ ਸਕੂਲ ਨੂੰ ਜਾਂਦੀ ਸੜਕ ’ਤੇ ਸੁਖਨਾ ’ਤੇ ਟੁੱਟੇ ਪੁੱਲ ਦੀ ਮੁਰੰਮਤ ਵੀ ਨਗਰ ਨਿਗਮ ਵੱਲੋਂ ਅਲਾਟ ਕੀਤੇ ਗਏ ਪੈਸੇ ਨਾਲ ਹੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਹਸਪਤਾਲ ਤੋਂ ਫਰਾਰ, 4 ਦਿਨ ਪਹਿਲਾਂ ਹੋਇਆ ਸੀ ਗ੍ਰਿਫਤਾਰ
ਦੂਜੇ ਪਾਸੇ ਮੁਹਾਲੀ ਦੇ ਡੀਸੀ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਥਿਤੀ ਆਮ ਵਾਂਗ ਬਹਾਲ ਕਰਨ ਲਈ 3 ਦਿਨਾਂ ਦਾ ਸਮਾਂ ਦਿੱਤਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ 3 ਦਿਨਾਂ ਦੇ ਅੰਦਰ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਹੈ।
ਲੋਕ ਨਿਰਮਾਣ ਵਿਭਾਗ ਅਤੇ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਬਰਸਾਤ ਕਾਰਨ ਖਿੱਲਰੀਆਂ ਸੜਕਾਂ ਅਤੇ ਮਲਬੇ ਨੂੰ ਤੁਰੰਤ ਪ੍ਰਭਾਵ ਨਾਲ ਚੁੱਕਣ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਬਾਰਿਸ਼ ਤੋਂ ਬਾਅਦ ਪੈਦਾ ਹੋਣ ਵਾਲੀ ਮਹਾਂਮਾਰੀ ਦਾ ਘਰ-ਘਰ ਜਾ ਕੇ ਸਰਵੇਖਣ ਕਰਨ।
ਵੀਡੀਓ ਲਈ ਕਲਿੱਕ ਕਰੋ -: