ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੂੰ ਇੱਕ ਕਰੋੜ ਦੀ ਸਹਾਇਤਾ ਰਾਸ਼ੀ ਨਾਲ ਇੱਕ ਸਰਕਾਰੀ ਨੌਕਰੀ ਦਾ ਐਲਾਨ ਕੀਤਾ, ਜਿਸ ‘ਤੇ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਜੋ ਵਾਅਦਾ ਕੀਤਾ ਸੀ, ਉਹ ਨਿਭਾਇਆ। ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ।
ਸੂਬੇਦਾਰ ਹਰਦੀਪ ਸਿੰਘ ਜੀ ਦੀ ਸ਼ਹੀਦੀ ਨੂੰ ਮੈਂ ਪ੍ਰਣਾਮ ਕਰਦਾ ਹਾਂ। ਅਸੀਂ ਵਾਅਦਾ ਕੀਤਾ ਸੀ ਕਿ ਜੇ ਕੋਈ ਫ਼ੌਜੀ ਜਾਂ ਜਵਾਨ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੁੰਦਾ ਹੈ ਤਾਂ ਅਸੀਂ ਉਨ੍ਹਾਂ ਦੇ ਪਰਿਵਾਰ ਦਾ ਖਿਆਲ ਰੱਖਾਂਗੇ। ਭਗਵੰਤ ਜੀ ਨੇ ਆਪਣਾ ਵਾਅਦਾ ਨਿਭਾਇਆ।
ਵੀਡੀਓ ਲਈ ਕਲਿੱਕ ਕਰੋ -: