ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ 20 ਮਾਰਚ ਨੂੰ ਕਿਸਾਨ ਪੱਕੇ ਧਰਨੇ ਦੀ ਪੂਰੀ ਤਿਆਰੀ ਨਾਲ ਦਿੱਲੀ ਕੂਚ ਕਰਨ। ਉਂਝ ਤਾਂ ਕਿਸਾਨਾਂ ਦੇ ਨਾਲ ਹੋਏ ਸਮਝੌਤੇ ਦੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ ਵਿਚ ਜੰਤਰ-ਮੰਤਰ ‘ਤੇ ਇਕ ਦਿਨ ਧਰਨਾ ਦਿੱਤਾ ਜਾਵੇਗਾ। ਸਰਕਾਰ ਨੇ ਮੰਗ ਪੂਰੀਆਂ ਨਾ ਕੀਤੀਆਂ ਤਾਂ ਇਹ ਧਰਨਾ ਸਥਾਈ ਤੌਰ ‘ਤੇ ਵੀ ਸ਼ੁਰੂ ਕੀਤਾ ਜਾ ਸਕਦਾ ਹੈ। ਇਸ ਲਈ ਧਰਨੇ ‘ਤੇ ਪਹੁੰਚਣ ਵਾਲੇ ਕਿਸਾਨ ਤਿਆਰੀ ਕਰਕੇ ਆਉਣ ਕਿ ਇਥੇ ਕਝ ਦਿਨ ਰੁਕਣਾ ਵੀ ਪੈ ਸਕਦਾ ਹੈ।
ਟਿਕੈਤ ਨੂੰ ਪਿੰਡ ਰਾਜਪੁਰਾ ਭੈਣ ਵਾਸੀ ਭਾਕਿਯੂ ਮੈਂਬਰ ਜੈਵੀਰ ਦੀ ਧੀ ਦੇ ਵਿਆਹ ਸਮਾਰੋਹ ਵਿਚ ਸ਼ਾਮਲ ਹੋਣ ਆਏ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਜਦੋਂ ਮੁਲਤਵੀ ਕੀਤਾ ਗਿਆ ਸੀ ਤਾਂ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਐਲਾਨ ਕੀਤਾ ਸੀ। ਅੱਜ ਤੱਕ ਸਰਕਾਰ ਨੇ ਇਨ੍ਹਾਂ ਮੰਗਾਂ ਨੂੰ ਪੂਰਾ ਨਹੀਂ ਕੀਤਾ।
ਉਂਝ ਤਾਂ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਦਾਅਵਾ ਕਰਦੀ ਹੈ ਪਰ ਅੱਜ ਤੱਕ ਸਰਕਾਰ ਨੇ ਨਾ ਤਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਤੇ ਨਾ ਹੀ ਫਸਲਾਂ ਲਈ MSP, ਇਸ ਤੋਂ ਇਲਾਵਾ ਬਿਜਲੀ ਬਿੱਲਾਂ ਨੂੰ ਲੈ ਕੇ, ਪਰਾਲੀ ਸਾੜਨ ਨੂੰ ਲੈ ਕੇ ਵੀ ਸਰਕਾਰ ਨਾਲ ਜੋ ਸਮਝੌਤੇ ਹੋਏ ਸਨ, ਉੁਹ ਅੱਜ ਤੱਕ ਲਾਗੂ ਨਹੀਂ ਕੀਤੇ ਗਏ। ਹੁਣ ਸਰਕਾਰ ਕਿਸਾਨਾਂ ਨੂੰ ਦੁਬਾਰਾ ਅੰਦੋਲਨ ਕਰਨ ਲਈ ਮਜਬੂਰ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ : H3N2 ਕੇਸਾਂ ‘ਤੇ ਕੋਰੋਨਾ ਵਰਗੇ ਨਿਯਮਾਂ ਦੀ ਪਾਲਣਾ ਦੇ ਨਿਰਦੇਸ਼, ਨੀਤੀ ਆਯੋਗ ਨੇ ਕਿਹਾ- ‘ਆਕਸੀਜਨ ਤਿਆਰ ਰਖੋ’
20 ਮਾਰਚ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਦਿੱਤੇ ਜਾਣ ਵਾਲੇ ਧਰਨੇ ‘ਤੇ ਆਗਾਮੀ ਅੰਦੋਲਨ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਧਰਨੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਿਚ 32 ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ। ਦੇਸ਼ ਦੇ ਕੋਨੇ-ਕੋਨੇ ਤੋਂ ਕਿਸਾਨ ਦਿੱਲੀ ਪਹੁੰਚਣਗੇ। ਹੁਣ ਇਸ ਵਾਰ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰੇਗੀ, ਉਦੋਂ ਤੱਕ ਅੰਦੋਲਨ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: