One death and new corona cases : ਪੰਜਾਬ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਸੂਬੇ ਵਿਚ ਜਿਥੇ ਅੰਮ੍ਰਿਤਸਰ ਜ਼ਿਲੇ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ, ਉਥੇ ਹੀ ਜਲੰਧਰ ਜ਼ਿਲੇ ਵਿਚ ਕੋਰੋਨਾ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜ਼ਿਲੇ ਵਿਚ ਬਟਾਲਾ ਦੇ ਅਮਲੋ ਨੰਗਲ ਨਿਵਾਸੀ ਕਾਲਾ ਸਿੰਘ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਉਕਤ ਮਰੀਜ਼ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿਚ ਦਾਖਲ ਸੀ ਤੇ ਅੱਜ ਹਾਲਤ ਗੰਭੀਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਅੱਜ ਤਰਨਤਾਰਨ ਦੇ ਇਕ ਵਿਅਕਤੀ ਦੀ ਵੀ ਮੌਤ ਹੋ ਗਈ।
ਉਧਰ ਜਲੰਧਰ ਜ਼ਿਲੇ ਵਿਚ ਕੋਰੋਨਾ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲੇ ਪਤਾਰਾ, ਹਮੀਰਪੁਰਾ, ਮਖਦੂਮਪੁਰਾ, ਏਕਤਾ ਨਗਰ, ਗੋਲਡਨ ਐਵੇਨਿਊ, ਆਬਾਦਪੁਰਾ ਨਾਲ ਸਬੰਧਤ ਦੱਸੇ ਜਾ ਰਹੇ ਹਨ। ਉਥੇ ਹੀ ਜ਼ਿਲੇ ਵਿਚ ਹੁਣ ਤੱਕ ਇਸ ਮਹਾਮਾਰੀ ਨਾਲ 22 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਵਾਲੀ ਖਬਰ ਇਹ ਹੈ ਕਿ ਸਿਹਤ ਵਿਭਾਗ ਵੱਲੋਂ ਭੇਜੇ ਗਏ ਸੈਂਪਲਾਂ ਵਿਚੋਂ 206 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਜਲੰਧਰ ਵਿਚ ਲਗਾਤਾਰ ਵੱਡੀ ਗਿਣਤੀ ਵਿਚ ਮਾਮਲੇ ਸਾਹਮਣੇ ਆਉਂਦੇ ਰਹੇ ਹਨ।
ਇਥੇ ਦੱਸਣਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਦੇ ਲਗਾਤਾਰ ਵੱਡੀ ਗਿਣਤੀ ਵਿਚ ਰੋਜ਼ਾਨਾ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤੱਕ ਪੰਜਾਬ ਵਿਚ ਕੋਰੋਨਾ ਦੇ 5607 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 169 ਲੋਕ ਇਸ ਮਹਾਮਾਰੀ ਨਾਲ ਜੰਗ ਲੜਦੇ ਹੋਏ ਦਮ ਤੋੜ ਚੁੱਕੇ ਹਨ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ ਪੰਜਾਬ ਵਿਚ ਤੋਂ 3966 ਲੋਕ ਠੀਕ ਹੋ ਕੇ ਘਰਾੰ ਨੂੰ ਪਰਤ ਚੁੱਕੇ ਹਨ।