ਸੰਗਰੂਰ ਵਿੱਚ ਸੀਵਰੇਜ ਦੀ ਸਫ਼ਾਈ ਕਰ ਰਹੇ ਮਜ਼ਦੂਰਾਂ ਨਾਲ ਵੱਡਾ ਹਾਦਸਾ ਵਾਪਰ ਗਿਆ। ਜ਼ਹਿਰੀਲੀ ਗੈਸ ਚੜ੍ਹਣ ਨਾਲ ਇੱਕ ਬੰਦੇ ਦੀ ਮੌਤ ਹੋ ਗਈ, ਜਦਕਿ ਜਦਕਿ ਤਿੰਨ ਅੰਦਰ ਜਾਂਦੇ ਹੀ ਬੇਹੋਸ਼ ਹੋ ਗਏ। ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਸੰਗਰੂਰ ਰੈਫਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਥਾਨਕ ਲੋਕਾਂ ਨੇ ਪ੍ਰਸ਼ਾਸਨ ‘ਤੇ ਦੇਰ ਨਾਲ ਪਹੁੰਚਣ ਦਾ ਦੋਸ਼ ਲਗਾਇਆ ਹੈ। ਪ੍ਰਸ਼ਾਸਨ ਦੀ ਉਡੀਕ ਤੋਂ ਬਾਅਦ ਲੋਕਾਂ ਨੇ ਹਿੰਮਤ ਕਰਕੇ ਸਾਰਿਆਂ ਨੂੰ ਸੀਵਰੇਜ ਵਿੱਚੋਂ ਬਾਹਰ ਕੱਢਿਆ।
ਘਟਨਾ ਲਹਿਰਾਗਾਗਾ ਦੀ ਹੈ। ਸਿਟੀ ਵਾਟਰ ਵਰਕਸ ਨੇੜੇ ਸੀਵਰੇਜ ਦੀ ਸਫ਼ਾਈ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਇੱਕ ਸਫਾਈ ਕਰਮਚਾਰੀ ਸੀਵਰੇਜ ਵਿੱਚ ਉਤਰ ਗਿਆ। ਕਾਫੀ ਦੇਰ ਬਾਅਦ ਵੀ ਜਦੋਂ ਉਹ ਬਾਹਰ ਨਾ ਆਇਆ ਤਾਂ ਇਕ ਹੋਰ ਸਾਥੀ ਅੰਦਰ ਚਲਾ ਗਿਆ। ਅਜਿਹੀ ਹਾਲਤ ਵਿੱਚ ਤਿੰਨ ਸਾਥੀ ਇੱਕ-ਇੱਕ ਕਰਕੇ ਅੰਦਰ ਚਲੇ ਗਏ। ਬਿਨਾਂ ਸੁਰੱਖਿਆ ਪ੍ਰਬੰਧਾਂ ਦੇ ਸੀਵਰੇਜ ਅੰਦਰ ਜਾਣ ਵਾਲੇ ਸਾਰੇ ਕਰਮਚਾਰੀ ਗੈਸ ਚੜ੍ਹਣ ਨਾਲ ਬੇਹੋਸ਼ ਹੋ ਗਏ।
ਜਦੋਂ ਕੋਈ ਸਫਾਈ ਕਰਮਚਾਰੀ ਬਾਹਰ ਨਾ ਆਇਆ ਤਾਂ ਲੋਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਅੰਦਰ ਦੇਖਿਆ ਤਾਂ ਸਾਰੇ ਬੇਹੋਸ਼ ਪਏ ਸਨ। ਪ੍ਰਸ਼ਾਸਨ ਨੂੰ ਬੁਲਾਇਆ ਗਿਆ। ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਇੰਤਜ਼ਾਰ ਕਰਨ ਤੋਂ ਬਾਅਦ ਵੀ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਮੌਕੇ ’ਤੇ ਨਹੀਂ ਪੁੱਜਿਆ। ਅੰਤ ਵਿੱਚ ਲੋਕਾਂ ਨੇ ਹੀ ਹਿੰਮਤ ਕੀਤੀ ਅਤੇ ਸਾਰਿਆਂ ਨੂੰ ਸੀਵਰੇਜ ਵਿੱਚੋਂ ਬਾਹਰ ਕੱਢ ਲਿਆ।
ਜਦੋਂ ਸਾਰਿਆਂ ਨੂੰ ਬਾਹਰ ਕੱਢਿਆ ਗਿਆ ਤਾਂ ਉਨ੍ਹਾਂ ਵਿੱਚੋਂ ਸੁਖਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਲਹਿਰਾਗਾਗਾ ਦੀ ਮੌਤ ਹੋ ਚੁੱਕੀ ਸੀ, ਜਦਕਿ ਸੋਨੂੰ, ਵਿਨੋਦ ਕੁਮਾਰ ਅਤੇ ਨਰੇਸ਼ ਕੁਮਾਰ ਬੇਹੋਸ਼ ਹਨ। ਤਿੰਨਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਪਰ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਸੰਗਰੂਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ‘ਆਪ’ ਮੰਤਰੀ ‘ਤੇ ਖੰਡਵਾ ‘ਚ ਜਾਨਲੇਵਾ ਹਮਲਾ, ਗੱਡੀ ਦੇ ਸ਼ੀਸ਼ੇ ਭੰਨੇ, ਵਾਲ-ਵਾਲ ਬਚੇ ਜਿੰਦਾ
ਸਰਕਾਰੀ ਹਸਪਤਾਲ ਲਹਿਰਾਗਾਗਾ ਦੇ ਐਸਐਮਓ ਡਾਕਟਰ ਸੰਜੇ ਬਾਂਸਲ ਅਤੇ ਡੀਐਸਪੀ ਲਹਿਰਾ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਸੀਵਰੇਜ ਦੀ ਸਫ਼ਾਈ ਕਰਦੇ ਹੋਏ ਬੰਦੇ ਗੈਸ ਚੜ੍ਹਣ ਨਾਲ ਬੇਹੋਸ਼ ਹੋ ਗਿਆ। ਸੂਚਨਾ ਮਿਲਦੇ ਹੀ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਬਾਹਰ ਕੱਢੇ ਗਏ ਕਰਮਚਾਰੀਆਂ ਨੂੰ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -: