ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲ ਤੇ ਅੱਤਵਾਦੀਆਂ ਵਿਚਕਾਰ ਮੁਠਭੇੜ ਸ਼ੁਰੂ ਹੋ ਗਈ ਹੈ। ਕੁਲਗਾਮ ਵਿਚ ਚੱਲ ਰਹੀ ਇਸ ਮੁਕਾਬਲੇ ਵਿਚ ਫੌਜ ਦੇ 3 ਜਵਾਨ ਗੰਭੀਰ ਤੌਰ ਉਤੇ ਜ਼ਖਮੀ ਹੋ ਗਏ ਹਨ। ਪੁਲਿਸ ਦਾ ਇੱਕ ਜਵਾਨ ਇਸ ਦੌਰਾਨ ਸ਼ਹੀਦ ਹੋ ਗਿਆ ਹੈ। ਮੁਕਾਬਲਾ ਕੁਲਗਾਮ ਦੇ ਪਰਿਵਾਨ ਇਲਾਕੇ ਵਿਚ ਚੱਲ ਰਹੀ ਹੈ।
ਘਾਟੀ ਵਿਚ ਅੱਤਵਾਦੀ ਆਪਣੀਆਂ ਨਾਪਾਕ ਸਾਜ਼ਿਸ਼ਾਂ ਤੋਂ ਬਾਜ਼ ਨਹੀਂ ਆ ਰਹੇ ਹਨ ਤੇ ਲਗਾਤਾਰ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਵਿਚ ਲੱਗੇ ਹੋਏ ਹਨ। ਇਸੇ ਕਾਰਨ ਫੌਜ ਅੱਤਵਾਦੀਆਂ ਦੇ ਸਫਾਏ ਵਿਚ ਲੱਗੀ ਹੋਈ ਹੈ। ਕਸ਼ਮੀਰ ਦੇ ਆਈਜੀਪੀ ਨੇ ਮੁਕਾਬਲੇ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਿਸ ਕਰਮਚਾਰੀ ਰੋਹਿਤ ਛਿਬ ਸ਼ਹੀਦ ਹੋ ਗਏ ਹਨ ਜਦੋਂ ਕਿ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ।ਇਸ ਤੋਂ ਇਲਾਵਾ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦਾ ਇੱਕ ਅੱਤਵਾਦੀ ਵੀ ਢੇਰ ਕਰ ਦਿੱਤਾ ਗਿਆ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਵੀ ਕੁਲਗਾਮ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਹੋਇਆ ਸੀ ਜਿਸ ਵਿਚ ਦੋ ਅੱਤਵਾਦੀ ਮਾਰੇ ਗਏ ਸਨ। ਮਾਰੇ ਗਏ ਅੱਤਵਾਦੀਆਂ ਵਿਚੋਂ ਇੱਕ ਦੀ ਪਛਾਣ ਅਲਬਦਰ ਦੇ ਅੱਤਵਾਦੀ ਇਮਾਦ ਵਾਨੀ ਵਜੋਂ ਹੋਈ ਸੀ। ਕਸ਼ਮੀਰ ਦੇ ਪੁਲਿਸ ਆਈਜੀ ਵਿਜੇ ਕੁਮਾਰ ਨੇ ਦੱਸਿਆ ਸੀ ਕਿ ਵਾਨੀ ਪਿਛਲੇ ਸਾਲ 19 ਦਸੰਬਰ ਨੂੰ ਪੁਲਵਾਮਾ ਵਿਚ ਪੁਲਿਸ ਕਰਮਾਚਰੀ ਮੁਸ਼ਤਾਕ ਵਾਗੇ ਉਤੇ ਹੋਏ ਹਮਲੇ ਵਿਚ ਸ਼ਾਮਲ ਸੀ। ਇਸ ਹਮਲੇ ਵਿਚ ਵਾਗੇ ਗੰਭੀਰ ਜ਼ਖਮੀ ਹੋ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਕੁਲਗਾਮ ਜ਼ਿਲ੍ਹੇ ਦੇ ਹਸਨਪੁਰਾ ਪਿੰਡ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤਾ ਸੀ। ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਉਤੇ ਗੋਲੀਆਂ ਚਲਾ ਦਿੱਤੀਆਂ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।