ਗੁਰਦਾਸਪੁਰ ਦੇ ਪਿੰਡ ਹਰਦਾਨ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਬਰਗਰ ਖਾ ਰਹੇ 5 ਨੌਜਵਾਨਾਂ ‘ਤੇ ਕਾਰ ਸਵਾਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਫਾਇਰਿੰਗ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ 4 ਜ਼ਖਮੀ ਦੱਸੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਗੋਲੀਆਂ ਚੱਲੀਆਂ। ਗੋਲੀਬਾਰੀ ‘ਚ ਇੱਕ ਨੌਜਵਾਨ ਦੀ ਮੌਤ, 4 ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਵਜੋਂ ਹੋਈ ਹੈ। ਜ਼ਖਮੀਆਂ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜਿਥੇ ਉਹ ਜੇਰੇ ਇਲਾਜ ਹਨ, ਜਿਨ੍ਹਾਂ ਵਿਚੋਂ ਦੋ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























