ਤਜਿੰਦਰ ਬੱਗਾ ਬੀਤੇ ਦਿਨ ਪੰਜਾਬ ਪੁਲਿਸ ਦੇ ਹੱਥਾਂ ਵਿੱਚ ਆਉਂਦੇ-ਆਉਂਦੇ ਰਹਿ ਗਏ ਪਰ ਅਜੇ ਉਨ੍ਹਾਂ ਦੀਆਂ ਮੁਸ਼ਕਲਾਂ ਘਟੀਆਂ ਨਹੀਂ ਹਨ। ਉਨ੍ਹਾਂ ਖਿਲਾਫ ਅਰੈਸਟ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ।
ਮੋਹਾਲੀ ਕੋਰਟ ਵੱਲੋਂ ਜਾਰੀ ਵਾਰੰਟ ਜਾਰੀ ਕਰਕੇ ਪੰਜਾਬ ਪੁਲਿਸ ਨੂੰ ਹੁਕਮ ਦਿੱਤਾ ਗਿਆ ਹੈ ਕਿ ਬੱਗਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਬੱਗਾ ਨੂੰ ਦਿੱਲੀ ਦੇ ਜਨਕਪੁਰੀ ਤੋਂ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ ਪਰ ਦਿੱਲੀ ਪੁਲਿਸ ਉਨ੍ਹਾਂ ਨੂੰ ਹਰਿਆਣਾ ਤੋਂ ਵਾਪਿਸ ਲੈ ਆਈ। ਦਿੱਲੀ ਪੁਲਿਸ ਦਾ ਕਹਿਣਾ ਸੀ ਉਨ੍ਹਾਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰੀ ਬਾਰੇ ਕੋਈ ਸੂਚਨਾ ਨਹੀਂ ਦਿੱਤੀ ਗਈ ਸੀ।
ਉਧਰ ਬੱਗਾ ਅੱਜ ਅਰਵਿੰਦ ਕੇਜਰੀਵਾਲ ਦੇ ਘਰ ਬਾਹਰ ਸੈਂਕੜੇ ਬੀਜੇਪੀ ਵਰਕਰਾਂ ਨਾਲ ਪ੍ਰਦਰਸ਼ਨ ਕਰਨ ਪਹੁੰਚੇ। ਬੱਗਾ ਨੇ ਕਿਹਾ ਕਿ ਉਨ੍ਹਾਂ ‘ਤੇ ਇੱਕ ਨਹੀਂ, ਸਗੋਂ 100 ਐੱਫ.ਆਈ.ਆਰ. ਕਰ ਦਿਓ, ਤਾਂ ਵੀ ਉਹ ਡਰਨ ਵਾਲੇ ਨਹੀਂ ਹਨ। ਉਹ ਕਾਨੂੰਨੀ ਲੜਾਈ ਲੜਨ ਲਈ ਪੂਰੀ ਤਰ੍ਹਾਂ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦਿੱਲੀ ਪੁਲਿਸ ਨੇ ਬੱਗਾ ਦੇ ਪਿਤਾ ਪ੍ਰਿਤਪਾਲ ਸਿੰਘ ਬੱਗਾ ਦੀ ਸ਼ਿਕਾਇਤ ‘ਤੇ ਸ਼ੁੱਕਰਵਾਰ ਨੂੰ ਅਗਵਾ ਦਾ ਇੱਕ ਮਾਮਲਾ ਦਰਜ ਕੀਤਾ ਸੀ। ਉਨ੍ਹਾਂ ਦੇ ਪਿਤਾ ਨੇ ਦੋਸ਼ ਲਾਇਆ ਸੀ ਕਿ ਕੁਝ ਲੋਕ ਸਵੇਰੇ ਕਰੀਬ ਅੱਠ ਵਜੇ ਉਨ੍ਹਾਂ ਦੇ ਘਰ ਆਏ ਤੇ ਉਨ੍ਹਾਂ ਦੇ ਬੇਟੇ ਨੂੰ ਅਗਵਾ ਕਰਕੇ ਲੈ ਗਏ।
ਬੱਗਾ ਵੱਲੋਂ ਆਪਣੀ ਸੁਰੱਖਿਆ ਨੂੰ ਲੈ ਕੇ ਖਦਸ਼ਾ ਜਤਾਏ ਜਾਣ ਮਗਰੋਂ ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਉਨ੍ਹਾਂ ਲਈ ਜ਼ਰੂਰੀ ਸੁਰੱਖਿਆ ਦਾ ਇੰਤਜ਼ਾਮ ਕਰੇਗੀ।