One shot dead at Holi party : ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਪਿੰਡ ਮਾਜਰਾ ਵਿੱਚ ਹੋਲੀ ਦੇ ਰੰਗ ਵਿੱਚ ਵੇਲੇ ਭੰਗ ਪੈ ਗਿਆ ਜਦੋਂ ਪਾਰਟੀ ਵਿੱਚ ਦੋ ਧਿਰਾਂ ਆਪਸ ਵਿੱਚ ਟਕਰਾ ਗਏ। ਵਿਵਾਦ ਦੌਰਾਨ ਦੋਵੇਂ ਧਿਰਾਂ ਨੇ ਇੱਕ ਦੂਜੇ ‘ਤੇ ਫਾਇਰਿੰਗ ਕੀਤੀ। ਗੋਲੀਬਾਰੀ ਵਿਚ ਦੋ ਨੌਜਵਾਨਾਂ ਨੂੰ ਗੋਲੀਆਂ ਲੱਗੀਆਂ। ਇਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਦੂਸਰੇ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 23 ਸਾਲਾ ਸਤਨਾਮ ਸਿੰਘ ਵਜੋਂ ਹੋਈ ਹੈ। ਜਦੋਂ ਕਿ ਇੱਕ ਹੋਰ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਖਰੜ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਾਮਲੇ ਦੀ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਲੋਕਾਂ ‘ਤੇ ਕਤਲ ਦਾ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸਤਨਾਮ ਸਿੰਘ ਆਪਣੇ ਇੱਕ ਰਿਸ਼ਤੇਦਾਰ ਨਾਲ ਸੋਮਵਾਰ ਸ਼ਾਮ ਨੂੰ ਪਿੰਡ ਮਾਜਰਾ ਵਿੱਚ ਹੋਲੀ ਦੀ ਪਾਰਟੀ ਕਰ ਰਿਹਾ ਸੀ। ਇਸ ਸਮੇਂ ਦੌਰਾਨ ਦੋ ਲੜਕੇ ਆਏ, ਜੋ ਦੋਵਾਂ ਦੇ ਪੁਰਾਣੇ ਜਾਣਕਾਰ ਸਨ। ਇਨ੍ਹਾਂ ਦੀ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਕਿਹਾ-ਸੁਣੀ ਹੋਈ ਸੀ। ਪਾਰਟੀ ਵਿੱਚ ਦੋਵੇਂ ਧਿਰਾਂ ਵਿਚਾਲੇ ਫਿਰ ਉਸੇ ਗੱਲ ‘ਤੇ ਵਿਵਾਦ ਹੋ ਗਿਆ।
ਵਿਵਾਦ ਦੇ ਦੌਰਾਨ ਬਿੱਲਾ ਨਾਮ ਦੇ ਇੱਕ ਨੌਜਵਾਨ ਨੇ ਸਤਨਾਮ ਅਤੇ ਉਸਦੇ ਰਿਸ਼ਤੇਦਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਦੋਵੇਂ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ ਸਨ। ਸਤਨਾਮ ਨੂੰ ਪੀਜੀਆਈ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਧਾਰਾ 302 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।