ਫਿਰੋਜ਼ਪੁਰ ਦੇ ਜੀਰਾ ਦੇ ਪਿੰਡ ਭਾਗੋਕੇ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲੀਆਂ ਹਨ। ਗੋਲੀ ਲੱਗਣ ਨਾਲ 17 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ ਤੇ 2 ਜਖਮੀ ਦੱਸੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ ਜ਼ਮੀਨੀ ਵਿਵਾਦ ਦੇ ਚੱਲਦਿਆਂ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਮੁਕਾਬਲੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕਰਮਨਜੋਤ ਸਿੰਘ ਵਜੋਂ ਹੋਈ ਹੈ ਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਕੁਝ ਲੋਕ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਤੇਜ਼ਧਾਰ ਹਥਿਆਰਾਂ ਅਤੇ ਅਸਲੇ ਨਾਲ ਲੈਸ ਹੋ ਕੇ ਉਹਨਾਂ ਦੇ ਘਰ ਦੇ ਨਜ਼ਦੀਕ ਬਣੀ ਫਿਰਨੀ ਨੂੰ ਵਾਹ ਕੇ ਆਪਣੇ ਖੇਤਾਂ ਵਿੱਚ ਰਲਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਜਦੋਂ ਪਿੰਡ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਇਸ ਕੰਮ ਤੋਂ ਰੋਕਿਆ ਗਿਆ ਤਾਂ ਉਨ੍ਹਾਂ ਵੱਲੋਂ ਗੋਲੀ ਚਲਾ ਦਿੱਤੀ ਗਈ। ਗੋਲੀ ਲੱਗਣ ਕਾਰਨ ਕਰਮਨਜੋਤ ਦੀ ਮੌਕੇ ਉਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਵਾਪਰੀ ਵੱਡੀ ਵਾਰਦਾਤ, 16 ਸਾਲਾ ਵਾਲੀਬਾਲ ਖਿਡਾਰੀ ਦਾ ਬੇਰਹਿਮੀ ਨਾਲ ਕਤਲ
ਇੰਨਾ ਹੀ ਨਹੀਂ 2 ਵਿਅਕਤੀ ਹਾਦਸੇ ਵਿਚ ਜ਼ਖਮੀ ਵੀ ਦੱਸੇ ਜਾ ਰਹੇ ਹਨ। ਇਕ ਵਿਅਕਤੀ ਦੇ ਗਰਦਨ ਦੇ ਕੋਲੋਂ ਗੋਲੀ ਹੋ ਕੇ ਨਿਕਲ ਗਈ ਜਦੋਂ ਕਿ ਇਕ ਹੋਰ ਜ਼ਖਮੀ ਦੱਸਿਆ ਜਾ ਰਿਹਾ ਹੈ ਜਿਨ੍ਹਾਂ ਦਾ ਸਿਵਲ ਹਸਪਤਾਲ ਜੀਰਾ ਵਿਖੇ ਇਲਾਜ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























