ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਾਵਧਾਨ ਹੋ ਜਾਓ ਕਿਉਂਕਿ ਚੰਡੀਗੜ੍ਹ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਆਨਲਾਈਨ ਚਲਾਨ ਕੀਤੇ ਜਾਣਗੇ। ਇਹ ਪ੍ਰਣਾਲੀ ਪੰਜਾਬ ਦੇ ਚਾਰ ਸ਼ਹਿਰਾਂ ਵਿਚ 26 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਦਾ ਅਹਿਮ ਫੈਸਲਾ, VIP ਕਲਚਰ ਕੀਤਾ ਖ਼ਤਮ, ਸਾਰੀ ਸੰਗਤ ਦੇ ਨਾਲ ਹੀ ਬੈਠਿਆ ਕਰਨਗੇ VIP’s
26 ਜਨਵਰੀ ਤੋਂ ਮੋਹਾਲੀ, ਜਲੰਧਰ, ਅੰਮ੍ਰਿਤਸਰ ਤੇ ਲੁਧਿਆਣਾ ‘ਚ ਆਨਲਾਈਨ ਚਲਾਨ ਕੀਤੇ ਜਾਣਗੇ। ਟਰੈਫਿਕ ਸਿਗਨਲਾਂ ‘ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਦਾ ਟ੍ਰਾਇਲ ਪੂਰਾ ਹੋ ਗਿਆ ਹੈ। ਇਨ੍ਹਾਂ ਸ਼ਹਿਰਾਂ ਵਿਚ ਟ੍ਰੈਫਿਕ ਵਿਵਸਥਾ ਟ੍ਰੈਫ਼ਿਕ ਪੁਲਿਸ ਤੇ ਕੈਮਰਿਆਂ ਦੀ ਨਿਗਰਾਨੀ ‘ਚ ਰਹੇਗੀ। ਸ਼ਹਿਰਾਂ ‘ਚ ਕੈਮਰਿਆਂ ਲਈ ਕੰਟਰੋਲ ਰੂਮ ਬਣਾਏ ਗਏ ਹਨ ਤੇ ਟ੍ਰੈਫ਼ਿਕ ਪੁਲਿਸ ਮੁਲਾਜ਼ਮ 24 ਘੰਟੇ ਨਿਗਰਾਨੀ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
