ਬੀਤੇ ਦਿਨੀਂ ਮਾਨਸਾ ਵਿਖੇ ਅਣਪਛਾਤਿਆਂ ਵੱਲੋਂ 3 ਵਪਾਰੀਆਂ ‘ਤੇ ਗੋਲੀਆਂ ਚਲਾਈਆਂ ਗਈਆਂ ਸੀ ਭਾਵੇਂ ਇਸ ਫਾਇਰਿੰਗ ਵਿਚ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਘਟਨਾ ਤੋਂ ਬਾਅਦ ਪੂਰੇ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਹੈ। ਫਾਇਰਿੰਗ ਨੂੰ ਲੈ ਕੇ ਵਪਾਰੀਆਂ ਵੱਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਸੀ। ਅੱਜ ਵਪਾਰੀਆਂ ਵੱਲੋਂ ਮਾਨਸਾ ਬੰਦ ਦਾ ਐਲਾਨ ਕੀਤਾ ਗਿਆ ਹੈ। ਮਾਨਸਾ ਦੇ ਬਾਜ਼ਾਰ ਅੱਜ ਬੰਦ ਰਹਿਣਗੇ। ਮਾਨਸਾ ਵਿਚ ਹੋਈ ਫਾਇਰਿੰਗ ਦੇ ਬਾਅਦ ਵਪਾਰ ਮੰਡਲ ਮਾਨਸਾ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵੱਲੋਂ ਪੂਰਨ ਬੰਦ ਦਾ ਐਲਾਨ ਕੀਤਾ ਗਿਆ ਹੈ।ਦੱਸ ਦੇਈਏ ਕਿ ਵਪਾਰੀਆਂ ਵੱਲੋਂ 9 ਵਜੇ ਲਕਸ਼ਮੀ ਨਾਰਾਇਣ ਮੰਦਰ ਧਰਨੇ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : STF ਦੀ ਵੱਡੀ ਕਾਰਵਾਈ, ਪੰਜਾਬ ਪੁਲਿਸ ਦੇ ਸਾਬਕਾ AIG ਨੂੰ ਕੀਤਾ ਗ੍ਰਿਫ਼ਤਾਰ, 8 ਸਾਲ ਪੁਰਾਣਾ ਹੈ ਮਾਮਲਾ
ਕੱਲ੍ਹ ਵਾਪਰੀ ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਸਨ। 2 ਅਣਪਛਾਤੇ ਬਾਈਕ ‘ਤੇ ਸਵਾਰ ਹੋ ਕੇ ਆਉਂਦੇ ਹਨ ਤੇ ਵਪਾਰੀਆਂ ‘ਤੇ ਫਾਇਰਿੰਗ ਕੀਤੀ ਜਾਂਦੀ ਹੈ। ਹਮਲਾਵਰ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਹਨ ਤੇ ਐਕਟਿਵਾ ਵਿਚ ਜਾ ਵੱਜਦੇ ਹਨ। ਬਜ਼ੁਰਗ ਵੱਲੋਂ ਇਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਹਮਲਾਵਰ ਬਾਈਕ ਤੇ ਮੋਬਾਈਲ ਉਥੇ ਹੀ ਛੱਡ ਕੇ ਫਰਾਰ ਹੋ ਗਏ ਹਨ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























