ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਲੋਕ ਕੁਝ ਆਗੂਆਂ ਦਾ ਵਿਰੋਧ ਵੀ ਕਰ ਰਹੇ ਹਨ। ਫਾਜ਼ਿਲਕਾ ਦੇ ਪਿੰਡ ਬਹਿਕ ਖਾਸ ‘ਚ ਸ਼ੁੱਕਰਵਾਰ ਨੂੰ ਚੋਣ ਪ੍ਰਚਾਰ ਲਈ ਪਹੁੰਚੇ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਪਿੰਡ ਵਾਲਿਆਂ ਦੇ ਵਿਰੋਧ ਕਰਕੇ ਪੁੱਠੇ ਪੈਰੀਂ ਵਾਪਿਸ ਪਰਤਣਾ ਪਿਆ। ਪਿੰਡ ਵਾਲੇ ਕਾਰ ਅੱਗੇ ਆ ਕੇ ਨਾਅਰੇਬਾਜ਼ੀ ਕਰਨ ਲੱਗ ਪਏ। ਵਿਧਾਇਕ ਦੇ ਪੀਏ ਨੇ ਪਿੰਡ ਵਾਸੀਆਂ ਨਾਲ ਗੱਲ ਕੀਤੀ ਪਰ ਉਹ ਨਾਅਰੇਬਾਜ਼ੀ ਕਰਦੇ ਰਹੇ।
ਮੌਕੇ ’ਤੇ ਮੌਜੂਦ ਲੋਕਾਂ ਨੇ ਘੁਬਾਇਆ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਸ ’ਤੇ ਪਿੰਡ ਵਿੱਚ ਮਨਰੇਗਾ ਕੰਮਾਂ ਵਿੱਚ ਰੁਕਾਵਟ ਪਾਉਣ ਦਾ ਦੋਸ਼ ਲਾਇਆ। ਵਿਧਾਇਕ ਦਾ ਵਿਰੋਧ ਕਰ ਰਹੇ ਪਿੰਡ ਵਾਲਿਆਂ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਕੁਝ ਲੋਕ ਵਿਧਾਇਕ ਦੀ ਕਾਰ ਅੱਗੇ ਨਾਅਰੇਬਾਜ਼ੀ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਇੱਕ ਵਿਅਕਤੀ ਨਾਅਰੇਬਾਜ਼ੀ ਕਰ ਰਿਹਾ ਸੀ ਕਿ ਵਿਧਾਇਕ ਨੇ ਉਨ੍ਹਾਂ ਦੇ ਪਿੰਡ ਵਿੱਚ ਨਰੇਗਾ ਦੇ ਕੰਮਾਂ ਵਿੱਚ ਰੁਕਾਵਟ ਪਾਈ ਹੈ। ਇਸ ਦੌਰਾਨ ਵਿਧਾਇਕ ਆਪਣੀ ਕਾਰ ਵਿੱਚ ਬੈਠੇ ਰਹੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਪਿੰਡ ਵਿੱਚ ਮੌਜੂਦ ਕਾਂਗਰਸੀ ਆਗੂਆਂ ਨੇ ਵਿਧਾਇਕ ਦਾ ਵਿਰੋਧ ਕਰਨ ਵਾਲਿਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਲੇ ਹੋਰ ਭੜਕ ਗਏ, ਜਿਸ ਕਾਰਨ ਵਿਧਾਇਕ ਨੇ ਆਪਣੀ ਕਾਰ ਵਾਪਸ ਲੈ ਲਈ। ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਾਂਗਰਸੀ ਵਿਧਾਇਕ ਦਵਿੰਦਰ ਘੁਬਾਇਆ ਦਾ ਵਿਰੋਧ ਹੋਇਆ ਹੈ। ਇਸ ਤੋਂ ਪਹਿਲਾਂ ਵੀ ਕਈ ਥਾਵਾਂ ‘ਤੇ ਕੁਝ ਲੋਕ ਉਨ੍ਹਾਂ ਦਾ ਵਿਰੋਧ ਕਰ ਚੁੱਕੇ ਹਨ।