ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਭਰ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ 4 ਜ਼ਿਲ੍ਹੇ ਅਜਿਹੇ ਹਨ ਜਿਥੇ ਭਾਰੀ ਤੋਂ ਵੱਧ ਮੀਂਹ ਦਰਜ ਕੀਤੀ ਜਾਵੇਗੀ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਵਿਚ ਓਰੇਂਜ ਅਲਰਟ ਹੈ ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਹੈ।
ਬੁੱਧਵਾਰ ਦੀ ਗੱਲ ਕੀਤੀ ਜਾਵੇ ਤਾਂ 9 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਲੁਧਿਆਣਾ ਵਾਸੀਆਂ ਨੂੰ ਮੀਂਹ ਪੈਣ ਨਾਲ ਰਾਹਤ ਮਿਲੀ ਹੈ ਤੇ ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਸੱਚ ਸਾਬਤ ਹੋਈ ਹੈ। IMD ਵੱਲੋਂ 13 ਜੁਲਾਈ ਤੱਕ ਪੰਜਾਬ ਤੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 
ਇਹ ਵੀ ਪੜ੍ਹੋ : ਜੱਗੂ ਭ.ਗ.ਵਾ/ਨਪੁ/ਰੀਆ ਦੀ ਭਾਬੀ ਨੂੰ ਪੁਲਿਸ ਨੇ ਕੀਤਾ ਡਿਟੇਨ, ਸੱਸ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਲਈ ਪਹੁੰਚੀ ਸੀ ਪੰਜਾਬ
24 ਘੰਟਿਆਂ ਵਿਚ ਅਧਿਕਤਮ ਤਾਪਮਾਨ ਵਿਚ ਔਸਤਨ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਤਾਪਮਾਨ ਹੁਣ ਵੀ ਸਾਧਾਰਨ ਦੇ ਆਸ-ਪਾਸ ਬਣਿਆ ਹੋਇਆ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਅਬੋਹਰ ਵਿਚ ਰਿਕਾਰਡ ਕੀਤਾ ਗਿਆ। ਕਈ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ ਮੌਸਮ ਵਿਭਾਗ ਨੇ ਪ੍ਰਗਟਾਈ ਹੈ। ਇਸ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਤੇ ਬਾਕੀ ਇਲਾਕਿਆਂ ਵਿਚ ਯੈਲੋ ਅਲਰਟ ਹੈ।
ਵੀਡੀਓ ਲਈ ਕਲਿੱਕ ਕਰੋ -:
























