Order to ban : ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਵਲੋਂ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿਚ ਸਿਰਫ ਦੋ ਹੀ ਪ੍ਰਵਾਨਤ ਮਾਈਨਿੰਗ ਥਾਵਾਂ ਹਨ ਤੇ ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਵਲੋਂ ਗੈਰ-ਕਾਨੂੰਨੀ ਤਰੀਕੇ ਨਾਲ ਮਾਈਨਿੰਗ ਦਾ ਕੰਮ ਚੱਲ ਰਿਹਾ ਹੈ ਤਾਂ ਉਸ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ। ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟਾਂ ਵਲੋਂ ਪੂਰੀ ਪ੍ਰਕਿਰਿਆ ‘ਤੇ ਨਜ਼ਰ ਰੱਖੀ ਜਾਣੀ ਚਾਹੀਦੀ ਹੈ ਤੇ ਜਿਵੇਂ ਹੀ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਡੀ. ਸੀ. ਸ਼ਰਮਾ ਨੇ ਕਿਹਾ ਕਿ ਪੁਲਿਸ, ਮਾਈਨਿੰਗ ਤੇ ਮਾਲ ਵਿਭਾਗ ਦੀਆਂ ਟੀਮਾਂ ਵਲੋਂ ਮਾਈਨਿੰਗ ਸਬੰਧੀ ਰਿਪੋਰਟਾਂ ਭੇਜੀਆਂ ਜਾਣਗੀਆਂ ਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸੁਪਰਡੈਂਟ ਆਫ ਪੁਲਿਸ ਐੱਚ. ਐੱਸ. ਬਾਹੀਆ, ਉਪ ਮੰਡਲ ਮੈਜਿਸਟ੍ਰੇਟ ਅਮਿਤ ਕੁਮਾਰ, ਰਾਹੁਲ ਸਿੰਧੂ, ਡਾ. ਸੰਜੀਵ ਸ਼ਰਮਾ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਤੇ ਵਿਨੀਤ ਬਜਾਜ ਆਦਿ ਹਾਜ਼ਰ ਸਨ। ਜਲੰਧਰ ਵਿਖੇ 31 ਮਈ ਤਕ ਲੌਕਡਾਊਨ ਰਹੇਗਾ ਤੇ ਲੌਕਡਾਊਨ ਸਬੰਧੀ ਫੈਸਲਾ ਅੱਜ ਹੋ ਰਹੀ ਮੀਟਿੰਗ ਵਿਚ ਲਿਆ ਜਾਵੇਗਾ ਤੇ ਨਾਲ ਹੀ ਸੂਬੇ ਦੀ ਆਰਥਿਕ ਸਥਿਤੀ ਦਾ ਵੀ ਜਾਇਜ਼ਾ ਲਿਆ ਜਾਵੇਗਾ।