ਪੰਜਾਬ ਵਿਚ ਹੜ੍ਹ ਦੀ ਵਜ੍ਹਾ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੇ ਆਸ਼ਰਿਤਾਂ ਨੂੰ 20 ਜੁਲਾਈ ਤੇ ਨੁਕਸਾਨੇ ਗਏ ਘਰਾਂ ਦੇ ਮਾਲਕਾਂ ਨੂੰ 24 ਜੁਲਾਈ ਤੱਕ ਹਰ ਹਾਲ ਵਿਚ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇਗੀ। ਇਹ ਹੁਕਮ ਸੂਬੇ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਦਿੱਤਾ ਹੈ। ਇਸ ਦੇ ਨਾਲ ਹੀ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਦਾ ਵੀ ਨਿਰਦੇਸ਼ ਦਿੱਤਾ ਹੈ। ਇਹ ਵੀਡੀਓ ਕਾਨਫਰੰਸਿੰਗ ਨਾਲ ਹੜ੍ਹ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਮੌਜੂਦਾ ਸਥਿਤੀ ਤੇ ਚੱਲ ਰਹੇ ਬਚਾਅ ਕੰਮਾਂ ਦਾ ਜਾਇਜ਼ਾ ਅਧਿਕਾਰੀਆਂ ਨਾਲ ਮੀਟਿੰਗ ਲੈ ਰਹੇ ਸਨ।
ਦੂਜੇ ਪਾਸੇ ਸੂਬੇ ਵਿਚ ਹੜ੍ਹ ਦਾ ਖਤਰਾ ਬਰਕਰਾਰ ਹੈ ਕਿਉਂਕਿ ਮੌਸਮ ਵਿਭਾਗ ਨੇ ਕੱਲ੍ਹ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਬੁੱਧਵਾਰ ਨੂੰ ਛੱਡ ਕੇ 20 ਤੇ 21 ਜੁਲਾਈ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਮੁਤਾਬਕ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਬੈਠਕ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਮਾਨਸਾ ਤੇ ਸੰਗਰੂਰ ਵਿਚ NDRF ਦੀਆਂ ਟੀਮਾਂ ਤਾਇਨਾਤ ਹਨ। ਸੂਬੇ ਦੇ 18 ਜ਼ਿਲ੍ਹਿਆਂ ਵਿਚ 1422 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਇਨ੍ਹਾਂ ਜ਼ਿਲ੍ਹਿਆਂ ਵਿਚ 168 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ। ਸੂਬੇ ਵਿਚ ਹੁਣ ਤੱਕ 26250 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
ਮੁੱਖ ਸਕੱਤਰ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਰਾਹਤ ਫੰਡ ਵਿਚੋਂ 10 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੀਣ ਵਾਲੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਤੇ ਇਸ ਬਾਰੇ ਅਧਿਕਾਰੀ ਦੋ ਦਿਨਾਂ ਵਿਚ ਇਹ ਸਰਟੀਫਿਕੇਟ ਦੇਣ ਕਿ ਕਿਤੇ ਵੀ ਪਾਣੀ ਦੀ ਪਾਈਪ ਲਾਈਨ ਵਿਚ ਕੋਈ ਮਕੀ ਨਹੀਂ ਹੈ ਤੇ ਪੀਣ ਵਾਲਾ ਪਾਣੀ ਪੂਰੀ ਤਰ੍ਹਾਂ ਸਾਫ ਹੈ।
ਵੀਡੀਓ ਲਈ ਕਲਿੱਕ ਕਰੋ -: