Orders issued by the Deputy Commissioner : ਮੋਹਾਲੀ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਧਾਰਾ 144 ਅਧੀਨ ਜ਼ਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ, ਜਿਸ ਅਧੀਨ ਮੈਰਿਜ ਪੈਲੇਸਾਂ ਜਾੰ ਹੋਰ ਵਿਆਹ ਸਮਾਗਮਾਂ ਵਿੱਚ ਅਸਲਾਂ ਲਿਆਉਣ ਦੀ ਸਖਤ ਮਨਾਹੀ ਹੋਵੇਗੀ। ਜ਼ਿਲ੍ਹੇ ਦੇ ਹਰੇਕ ਵਿਅਕਤੀ ਨੂੰ ਆਪਣੇ ਘਰ ਵਿੱਚ ਕਿਰਾਏਦਾਰ/ ਨੌਕਰ / ਪੇਇੰਗ ਗੈਸਟ ਰੱਖਣ ‘ਤੇ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ ਵਿੱਚ ਦਰਜ ਕਰਵਾਉਣਾ ਹੋਵੇਗਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਜੰਗਲੇ ਦੇ ਅੰਦਰ ਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਦੇ ਏਰੀਏ ਤੱਕ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਇਹ ਹੁਕਮ 21 ਨਵੰਬਰ 2020 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।
ਦੱਸਣਯੋਗ ਹੈ ਕਿ ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਗਿਰੀਸ਼ ਦਿਆਲਨ ਨੇ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਅਧੀਨ ਜਾਰੀ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਿਤ ਮੈਰਿਜ ਪੈਲੇਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕਾਂ ਦੇ ਅਸਲਾ ਲੈ ਕੇ ਆਉਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਵੀ ਹੁਕਮ ਕੀਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਮੈਰਿਜ ਪੈਲੇਸ ਵਿੱਚ ਵਿਆਹ ਸਮੇਂ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲੇਸ ਦੇ ਮਾਲਕ ਮੁਕਾਮੀ ਪੁਲਿਸ ਨੂੰ ਤੁਰੰਤ ਸੂਚਿਤ ਕਰੇਗਾ।
ਜ਼ਿਲ੍ਹੇ ਦੀਆਂ ਮਿਊਂਸੀਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ ਨੌਕਰ / ਪੇਇੰਗ ਗੈਸਟ ਰੱਖੇਗਾ ਤਾਂ ਉਸ ਵੱਲੋਂ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ ਵਿੱਚ ਦਰਜ ਕਰਾਉਣਾ ਲਾਜ਼ਮੀ ਹੋਵੇਗਾ । ਜਿਨ੍ਹਾਂ ਮਕਾਨ ਮਾਲਕਾਂ ਨੇ ਅਜੇ ਤੱਕ ਕਿਰਾਏਦਾਰਾਂ ਦੀ ਸੂਚਨਾ ਨਹੀਂ ਦਿੱਤੀ ਹੈ, ਉਹ ਇਕ ਹਫਤੇ ਦੇ ਅੰਦਰ ਅੰਦਰ ਸੂਚਨਾ ਸਬੰਧਤ ਥਾਣੇ ਵਿਚ ਦੇਣ ਨੂੰ ਯਕੀਨੀ। ਇਸ ਤੋਂ ਇਲਾਵਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜੰਗਲੇ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਦੇ ਏਰੀਏ ਤੱਕ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਮੈਮੋਰੰਡਮ ਵਗੈਰਾ ਦੇਣ ਲਈ 5 ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀ ਇਸ ਜੰਗਲੇ ਦੇ ਮੇਨ ਗੇਟ ਵਿੱਚੋਂ ਲੰਘ ਕੇ ਇਸ ਦਫ਼ਤਰ ਵਿੱਚ ਆਉਣ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਸਾਰੇ ਹੁਕਮ 21 ਨਵੰਬਰ 2020 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।