ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਕ ਪੰਜਾਬ ਵੱਚ ਝੋਨੇ ਦੀ ਲੁਆਈ ਭਲਕੇ 14 ਜੂਨ ਤੋਂ ਸ਼ੁਰੂ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਾਲੀ ਆਪ ਸਰਕਾਰ ਝੋਨੇ ਦੀ ਲੁਆਈ ਲਈ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਏਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੌਰਾਨ ਕਿਸਾਨਾਂ ਨੂੰ ਪਾਣੀ ਤੇ ਧਰਨੀ ਬਚਾਉਣ ਦੀ ਅਪੀਲ ਕਦਿਆਂ ਕਿਹਾ ਕਿ ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ। ਇਸ ਲਈ ਕਿਸਾਨ ਵੀਰੋ ਪਾਣੀ ਦੀ ਵਰਤੋਂ ਲੋੜ ਅਨੁਸਾਰ ਕਰੋ.. ਸੁਚੇਤ ਹੋਈਏ।
ਦੱਸ ਦੇਈਏ ਕਿ ਕਿਸਾਨ ਪੜਾਅਵਾਰ 14 ਜੂਨ ਤੇ 17 ਜੂਨ ਨੂੰ ਪੜਾਅ ਦਾਰ ਝੋਨੇ ਦੀ ਲੁਆਈ ਕਰਨਗੇ। ਹਾਲਾਂਕਿ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਵਾਲੇ ਸਰਹੱਦੀ ਇਲਾਕੇ ਵਾਲੀ ਜ਼ਮੀਨਾਂ ਨੂੰ ਜ਼ੋਨਾਂ ਦੀਆਂ ਬੰਦਿਸ਼ਾਂ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਸ ਖੇਤਰ ਦੇ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ।
ਇਸ ਤੋਂ ਪਹਿਲਾਂ ਸਰਕਾਰ ਨੇ 18 ਜੂਨ ਨੂੰ ਕਿਸਾਨਾਂ ਨੂੰ ਝੋਨਾ ਲਾਉਣ ਲਈ ਕਿਹਾ ਸੀ। ਪਰ ਕਿਸਾਨ ਜਥੇਬੰਦੀਆਂ ਦੀ ਮੰਗ ‘ਤੇ ਇਹ ਫੈਸਲਾ ਹੋਆ ਸੀ ਕਿ ਪੰਜਾਬ ਨੂੰ ਚਾਰ ਦੀ ਥਾਂ ਦੋ ਜ਼ੋਨਾਂ ’ਚ ਵੰਡਿਆ ਜਾਵੇਗਾ। ਪਹਿਲੇ ਜ਼ੋਨ ’ਚ 14 ਤੇ ਦੂਜੇ ’ਚ 17 ਜੂਨ ਤੋਂ ਝੋਨੇ ਦੀ ਕਾਸ਼ਤ ਕੀਤੀ ਜਾ ਸਕੇਗੀ।
ਵੀਡੀਓ ਲਈ ਕਲਿੱਕ ਕਰੋ -: