ਗੁਰਬਾਣੀ ਸੰਗੀਤ ਦੇ ਪ੍ਰੋਫੈਸਰ ਕਰਤਾਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਪਿਛਲੇ ਮਹੀਨੇ ਦਸੰਬਰ ਵਿੱਚ ਭਾਰਤ ਸਰਕਾਰ ਵੱਲੋਂ ਪਦਮਸ਼੍ਰੀ ਪੁਰਸਕਾਰ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਅੱਜ ਤੜਕੇ ਸਵਾ ਦੋ ਵਜੇ ਉਨ੍ਹਾਂ ਨੇ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਪ੍ਰੋ. ਕਰਤਾਰ ਸਿੰਘ ਜੀ ਦਾ ਜਨਮ 1928 ਵਿੱਚ ਲਾਹੌਰ ਜ਼ਿਲ੍ਹੇ ਦੇ ਪਿੰਡ ਘੁੰਮਣਕੇ ਵਿੱਚ ਹੋਇਆ। ਆਪ ਨੇ ਸੰਗੀਤ ਦੀ ਮੁੱਢਲੀ ਸਿੱਖਿਆ ਭਾਈ ਗੁਰਚਰਨ ਸਿੰਘ, ਭਾਈ ਸੁੰਦਰ ਸਿੰਘ ਕਸੂਰ ਵਾਲਿਆਂ ਤੋਂ ਪ੍ਰਾਪਤ ਕੀਤੀ। ਤਬਲਾ ਵਾਦਕ ਭਾਈ ਦਲੀਪ ਸਿੰਘ, ਬਲਵੰਤ ਰਾਏ ਜਸਵਾਲ ਅਤੇ ਉਸਤਾਦ ਜਸਵੰਤ ਭੰਵਰਾ ਜੀ ਤੋਂ ਵੀ ਆਪ ਨੇ ਸ਼ਾਸਤਰੀ ਸੰਗੀਤ ਸਿੱਖਿਆ ਗ੍ਰਹਿਣ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਪ੍ਰੋ. ਕਰਤਾਰ ਸਿੰਘ ਦੀ ਸਿਹਤ ਪਿਛਲੇ ਮਹੀਨੇ ਤੋਂ ਹੀ ਠੀਕ ਨਹੀਂ ਚੱਲ ਰਹੀ ਸੀ। ਸਿਹਤ ਸਮੱਸਿਆ ਦੇ ਚੱਲਦੇ ਉਹ ਪਦਮਸ਼੍ਰੀ ਪੁਰਸਕਾਰ ਲੈਣ ਲਈ ਰਾਸਟਰਪਤੀ ਭਵਨ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਸਨ ਹੋ ਸਕੇ ਸਨ। ਭਾਰਤ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਰਾਹੀਂ ਵਿਸ਼ੇਸ਼ ਤੌਰ ‘ਤੇ ਉਨਾਂ ਨੂੰ ਹਸਪਤਾਲ ਵਿੱਚ ਹੀ ਪਦਮ ਸ੍ਰੀ ਸਨਮਾਨ ਸਪੁਰਦ ਕੀਤਾ ਗਿਆ ਸੀ। ਪ੍ਰੋਫੈਸਰ ਕਰਤਾਰ ਸਿੰਘ ਨੂੰ ਕਲਾ ਦੇ ਖੇਤਰ ਵਿੱਚ ਉਨਾ ਦੇ ਵਡਮੁੱਲੇ ਯੋਗਦਾਨ ਲਈ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।