ਪੰਜਾਬ ਦੇ ਫਾਜ਼ਿਲਕਾ ਨਾਲ ਲੱਗਦੀ ਸਰਹੱਦ ‘ਤੇ ਇੱਕ ਵਾਰ ਫਿਰ ਪਾਕਿਸਤਾਨੀ ਡਰੋਨ ਦਾਖਲ ਹੋਇਆ। ਇਸ ਦੀ ਸੂਚਨਾ ਮਿਲਦਿਆਂ ਹੀ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਡਰੋਨ ‘ਤੇ 9 ਗੋਲੀਆਂ ਚਲਾਈਆਂ ਅਤੇ ਦੋ ਇਲੂ ਬੰਬ ਸੁੱਟੇ। ਜਿਸ ‘ਤੋਂ ਬਾਅਦ ਡਰੋਨ ਵਾਪਸ ਪਰਤ ਗਿਆ। ਦੱਸਿਆ ਜਾ ਰਿਹਾ ਹੈ ਕਿ ਡਰੋਨ ਜ਼ਮੀਨ ਤੋਂ 1700 ਮੀਟਰ ਦੀ ਉਚਾਈ ‘ਤੇ ਉੱਡ ਰਿਹਾ ਸੀ।
ਜਾਣਕਾਰੀ ਅਨੁਸਾਰ ਪਾਕਿਸਤਾਨੀ ਡਰੋਨ ਭਾਰਤੀ ਸਰਹੱਦ ‘ਚ 500 ਮੀਟਰ ਅੰਦਰ ਦਾਖ਼ਲ ਹੋ ਗਿਆ ਸੀ। ਡਰੋਨ ਦੀ ਆਵਾਜ਼ ਸੁਣਦਿਆਂ ਹੀ ਜਵਾਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। BSF ਦੇ ਜਵਾਨਾਂ ਦੀ ਗੋਲੀਬਾਰੀ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਮੁੜ ਗਿਆ। ਇਸ ਤੋਂ ਬਾਅਦ BSF ਅਤੇ ਪੁਲਿਸ ਨੇ ਉਕਤ ਇਲਾਕੇ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ 2023 ਲਈ ਟੀਮ ਇੰਡੀਆ ਦਾ ਐਲਾਨ, ਰਹਾਣੇ ਦੀ ਹੋਈ ਵਾਪਸੀ
ਦੱਸ ਦੇਈਏ ਕਿ ਇਸ ‘ਤੋਂ ਪਹਿਲਾ ਜ਼ਿਲ੍ਹਾ ਫਾਜ਼ਿਲਕਾ ਦੇ ਅਬੋਹਰ ਸੈਕਟਰ ਵਿੱਚ BSF ਦੇ ਜਵਾਨਾਂ ਵੱਲੋਂ ਸਰਹੱਦ ਨੇੜੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਉਨ੍ਹਾਂ ਇੱਕ ਮੈਗਜ਼ੀਨ ਅਤੇ 7 ਲਾਈਵ ਰਾਉਂਡ ਵੀ ਮਿਲੇ। ਕਿਆਸ ਲਗਾਇਆ ਜਾ ਰਿਹਾ ਹੈ ਕਿ ਸਰਹੱਦ ਨੇੜਿਓਂ ਬਰਾਮਦ ਕੀਤੀ ਗਈ ਪਿਸਤੌਲ ਪਾਕਿਸਤਾਨੀ ਸਮੱਗਲਰਾਂ ਵੱਲੋਂ ਸੁੱਟੀ ਗਈ ਸੀ। ਫਿਲਹਾਲ ਪਿਸਤੌਲ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: