ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ SCO ਮੀਟਿੰਗ ਵਿੱਚ ਸ਼ਾਮਲ ਹੋਣ ਲਈ ਗੋਆ ਪਹੁੰਚ ਗਏ ਹਨ। ਉਹ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਭਾਰਤ ਪਹੁੰਚਣ ਤੋਂ ਬਾਅਦ ਉਨ੍ਹਾਂ ਕਿਹਾ, ‘ਮੈਂ ਗੋਆ ਆ ਕੇ ਬਹੁਤ ਖੁਸ਼ ਹਾਂ, ਮੈਨੂੰ ਉਮੀਦ ਹੈ ਕਿ SCO ਦੀ ਮੀਟਿੰਗ ਸਫਲ ਰਹੇਗੀ’। ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।
ਬਿਲਾਵਲ ਭੁੱਟੋ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਸੀ – ਇਸ ਮੀਟਿੰਗ ਵਿੱਚ ਹਿੱਸਾ ਲੈਣ ਦਾ ਮੇਰਾ ਫੈਸਲਾ ਦਰਸਾਉਂਦਾ ਹੈ ਕਿ SCO ਪਾਕਿਸਤਾਨ ਲਈ ਕਿੰਨਾ ਮਹੱਤਵਪੂਰਨ ਹੈ। ਮੈਂ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਚਰਚਾ ਦੀ ਉਮੀਦ ਕਰਦਾ ਹਾਂ। ਬਿਲਾਵਲ 12 ਸਾਲਾਂ ਬਾਅਦ ਭਾਰਤ ਦਾ ਦੌਰਾ ਕਰਨ ਵਾਲੇ ਪਾਕਿਸਤਾਨ ਦੇ ਪਹਿਲੇ ਵਿਦੇਸ਼ ਮੰਤਰੀ ਹਨ। ਇਸ ਤੋਂ ਪਹਿਲਾਂ 2011 ਵਿੱਚ ਪਾਕਿਸਤਾਨ ਦੀ ਸਾਬਕਾ ਵਿਦੇਸ਼ ਮੰਤਰੀ ਹਿਨਾ ਰੱਬਾਨੀ ਖਾਰ ਭਾਰਤ ਆਈ ਸੀ।
ਇਸ ਦੇ ਨਾਲ ਹੀ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੇਵ ਵੀ 4-5 ਮਈ ਨੂੰ ਹੋਣ ਵਾਲੀ SCO ਮੀਟਿੰਗ ਵਿੱਚ ਸ਼ਾਮਲ ਹੋਣ ਲਈ ਗੋਆ ਪਹੁੰਚ ਚੁੱਕੇ ਹਨ। ਇੱਥੇ ਉਹ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਦੁਵੱਲੀ ਮੀਟਿੰਗ ਕਰਨਗੇ। ਚੀਨ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਦੁਵੱਲੇ ਸਬੰਧਾਂ ‘ਤੇ ਵੀ ਗੱਲਬਾਤ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 34.72 ਲੱਖ ਰੁ: ਦੀ ਡਰੱਗ ਮਨੀ ਸਣੇ 13 ਅੰਤਰਰਾਸ਼ਟਰੀ ਤਸਕਰ ਕਾਬੂ
ਰੂਸ ਅਤੇ ਚੀਨ ਦੇ ਵਿਦੇਸ਼ ਮੰਤਰੀ ਇਸ ਤੋਂ ਪਹਿਲਾਂ ਮਾਰਚ ਵਿੱਚ ਜੀ-20 ਦੀ ਬੈਠਕ ਲਈ ਭਾਰਤ ਆਏ ਸਨ। ਵੀਰਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ SCO ਦੇ ਜਨਰਲ ਸਕੱਤਰ ਝਾਂਗ ਮਿੰਗ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ- ਭਾਰਤ ਦੀ ਪ੍ਰਧਾਨਗੀ ਹੇਠ SCO ਦਾ ਫੋਕਸ ਸਟਾਰਟਅੱਪ, ਪਰੰਪਰਾਗਤ ਦਵਾਈ, ਯੁਵਾ ਸਸ਼ਕਤੀਕਰਨ ਅਤੇ ਵਿਗਿਆਨ ਅਤੇ ਤਕਨਾਲੋਜੀ ‘ਤੇ ਹੈ।
SCO ਸੰਮੇਲਨ ਇੱਕ ਆਧੁਨਿਕ ਅੰਤਰਰਾਸ਼ਟਰੀ ਸੰਗਠਨ ਹੈ ਜੋ ਦੱਖਣੀ ਏਸ਼ੀਆ ਵਿੱਚ ਸਥਿਤ ਦੇਸ਼ਾਂ ਵਿੱਚ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਬਣਾਇਆ ਗਿਆ ਹੈ। ਇਹ ਸੰਗਠਨ 2001 ਵਿੱਚ ਸ਼ੰਘਾਈ ਵਿੱਚ ਬਣਾਇਆ ਗਿਆ ਸੀ ਅਤੇ ਇਸ ਵਿੱਚ ਚੀਨ, ਰੂਸ, ਭਾਰਤ, ਪਾਕਿਸਤਾਨ, ਕਜ਼ਾਕਿਸਤਾਨ, ਉਜ਼ਬੇਕਿਸਤਾਨ, ਤਜ਼ਾਕਿਸਤਾਨ ਅਤੇ ਕਿਰਗਿਸਤਾਨ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: