ਕੰਗਾਲ ਹੋਣ ਦੀ ਕਗਾਰ ‘ਤੇ ਪਹੁੰਚ ਚੁੱਕੇ ਪਾਕਿਸਤਾਨ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਹੀਂ ਦਿਖਾਈ ਦੇ ਰਹੀਆਂ ਹਨ। ਦੇਸ਼ ਦੀ ਜਨਤਾ ਮਹਿੰਗਾਈ ਦੀ ਮਾਰ ਨਾਲ ਬੇਹਾਲ ਹੈ ਤੇ ਰੋਟੀ-ਪਾਣੀ ਤੋਂ ਲੈ ਕੇ ਦੁੱਧ-ਚਾਹ ਦੇ ਲਈ ਵੀ ਮੋਹਤਾਜ ਹੈ। ਇਸੇ ਵਿਚਾਲੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲੱਗੀ ਅੱਗ ਨੇ ਹਾਹਾਕਾਰ ਮਚਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਵਿੱਚ ਹੁਣ ਪੈਟਰੋਲ ਦੀਆਂ ਕੀਮਤਾਂ ਵਧਾ ਕੇ 272 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇੱਥੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਕਰ 280 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਪੈਟਰੋਲ-ਡੀਜ਼ਲ ਦੀਆਂ ਇਹ ਵਧੀਆਂ ਕੀਮਤਾਂ ਪਹਿਲਾਂ ਤੋਂ ਪਰੇਸ਼ਾਨੀ ਵਿੱਚ ਪਈ ਪਾਕਿਸਤਾਨ ਦੀ ਜਨਤਾ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਹੋ ਗਿਆ ਹੈ ।
ਸ਼ਹਿਬਾਜ਼ ਸ਼ਰੀਫ ਸਰਕਾਰ ਵੱਲੋਂ ਤੇਲ ਦੀਆਂ ਦਰਾਂ ਵਿੱਚ ਵਾਧੇ ਦਾ ਇਹ ਫ਼ੈਸਲਾ ਸੰਸਦ ਵਿੱਚ ਨਵੇਂ ਸਪਲੀਮੈਂਟਰੀ ਫਾਈਨੈਂਸ ਬਿੱਲ ਨੂੰ ਪੇਸ਼ ਕਰਨ ਦੇ ਬਾਅਦ ਆਇਆ। ਇਸ ਵਿੱਚ ਉਨ੍ਹਾਂ ਦੀ ਸਰਕਾਰ ਦੇ GST ਨੂੰ 18 ਫ਼ੀਸਦੀ ਤੱਕ ਪਹੁੰਚਾਉਣ ਦਾ ਪ੍ਰਸਤਾਵ ਰੱਖਿਆ, ਤਾਂ ਜੋ ਪਾਕਿਸਤਾਨ ਇਸ ਆਰਥਿਕ ਸੰਕਟ ਨਾਲ ਨਜਿੱਠਣ ਦੇ ਲਈ 170 ਅਰਬ ਰੁਪਏ ਦਾ ਟੈਕਸ ਜੁਟਾ ਸਕੇ।
ਮੀਡੀਆ ਰਿਪੋਰਟ ਮੁਤਾਬਕ ਸ਼ਹਿਬਾਜ਼ ਸਰਕਾਰ ਦੇ ਇਸ ਫ਼ੈਸਲੇ ਕਾਰਨ ਪਾਕਿਸਤਾਨ ਵਿੱਚ ਇੱਕ ਹੀ ਵਾਰ ਵਿੱਚ ਪੈਟਰੋਲ ਦੀਆਂ ਕੀਮਤਾਂ 22.20 ਰੁਪਏ ਤੱਕ ਵੱਧ ਗਏ ਤੇ ਇਸਦੀਆਂ ਕੀਮਤਾਂ ਰਿਕਾਰਡ 272 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈਆਂ। ਪਾਕਸਿਤਾਨ ਦੇ ਵਿੱਤੀ ਵਿਭਾਗ ਦੇ ਮੁਤਾਬਕ ਦੇਸ਼ ਵਿੱਚ ਹੁਣ ਕੇਰੋਸੀਨ ਤੇਲ ਦੀ ਕੀਮਤ 202 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 29 ਜਨਵਰੀ ਨੂੰ ਪਾਕਿਸਤਾਨ ਦੇ ਵਿੱਤ ਮੰਤਰੀ ਇਸ਼ਾਕ ਡਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35 ਰੁਪਏ ਪ੍ਰਤੀ ਲੀਟਰ ਦੇ ਵਾਧੇ ਦਾ ਐਲਾਨ ਕੀਤਾ ਸੀ। ਇਸਦੇ ਚੱਲਦਿਆਂ ਪਾਕਿਸਤਾਨ ਦੀ ਜਨਤਾ ਵਿੱਚ ਪਹਿਲਾਂ ਹੀ ਰੋਸ ਸੀ। ਹੁਣ ਇੱਕ ਮਹੀਨੇ ਦੇ ਅੰਦਰ ਹੀ ਦੇਸ਼ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 57 ਰੁਪਏ, ਡੀਜ਼ਲ ਦੀਆਂ ਕੀਮਤਾਂ ਵਿੱਚ 62 ਰੁਪਏ ਦਾ ਵਾਧਾ ਹੋ ਚੁੱਕਿਆ ਹੈ।
ਵੀਡੀਓ ਲਈ ਕਲਿੱਕ ਕਰੋ -: