ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਉਨ੍ਹਾਂ ਦੇ ਵਿਰੁੱਧ ਬੇਭਰੋਸਗੀ ਪ੍ਰਸਤਾਵ ਲਿਆਂਦੇ ਜਾਣ ‘ਤੇ ਵਿਰੋਧੀ ਧਿਰ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਐਤਵਾਰ ਨੂੰ ਕਿਹਾ ਕਿ ਉਹ ਆਲੂ, ਟਮਾਟਰ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਸਿਆਸਤ ਵਿੱਚ ਨਹੀਂ ਆਏ ਹਨ। ਇਮਰਾਨ ਖਾਨ ਨੇ ਪੰਜਾਬ ਸੂਬੇ ਦੇ ਹਾਫ਼ਿਜ਼ਾਬਾਦ ਵਿੱਚ ਇੱਕ ਸਿਆਸੀ ਰੈਲੀ ਵਿੱਚ ਕਿਹਾ ਕਿ ਦੇਸ਼ ਉਨ੍ਹਾਂ ਤੱਤਾਂ ਵਿਰੁੱਧ ਖੜ੍ਹਾ ਹੋਵੇਗਾ ਜੋ ਪੈਸੇ ਦੀ ਤਾਕਤ ਰਾਹੀਂ ਸਰਕਾਰ ਨੂੰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਉਨ੍ਹਾਂ ਦੇ ਕਾਰਜਕਾਲ ਦੇ ਬਾਕੀ ਰਹਿੰਦੇ ਸਮੇਂ ਵਿੱਚ ਇੱਕ ਮਹਾਨ ਰਾਸ਼ਟਰ ਬਣਨ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਐਲਾਨੀਆਂ ਰਿਆਇਤਾਂ ਦੇ ਨਤੀਜੇ ਜਲਦ ਹੀ ਸਾਹਮਣੇ ਆਉਣਗੇ। ਕ੍ਰਿਕੇਟ ਤੋਂ ਸਿਆਸਤ ਵਿੱਚ ਆਏ ਇਮਰਾਨ ਖਾਨ ਨੇ ਕਿਹਾ ਕਿ ਉਹ ਦੇਸ਼ ਦੇ ਨੌਜਵਾਨਾਂ ਦੇ ਲਈ ਸਿਆਸਤ ਵਿੱਚ ਆਏ ਹਨ। ਅਜਿਹਾ ਕਰਕੇ ਉਨ੍ਹਾਂ ਨੂੰ ਕੋਈ ਫ਼ਾਇਦਾ ਨਹੀਂ ਹੋਇਆ ਹੈ ਕਿਉਂਕਿ ਉਨ੍ਹਾਂ ਕੋਲ ਪਹਿਲਾਂ ਤੋਂ ਹੀ ਜੀਵਨ ਵਿੱਚ ਇਹ ਸਾਰਾ ਕੁਝ ਹੈ ਜਿਸ ਦਾ ਇੱਕ ਵਿਅਕਤੀ ਸੁਫ਼ਨਾ ਦੇਖਦਾ ਹੈ।
ਇਹ ਵੀ ਪੜ੍ਹੋ: ਕੈਨੇਡਾ ਦੇ ਟੋਰਾਂਟੋ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖਮੀ
ਇਸ ਬਾਰੇ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਪ੍ਰਧਾਨ ਨੇ ਕਿਹਾ ਕਿ ਮੈਂ ਆਲੂ ਅਤੇ ਟਮਾਟਰ ਦੀਆਂ ਕੀਮਤਾਂ ਜਾਣਨ ਲਈ ਸਿਆਸਤ ਨਹੀਂ ਆਇਆ । ਮੈਂ ਦੇਸ਼ ਦੇ ਨੌਜਵਾਨਾਂ ਲਈ ਸਿਆਸਤ ਵਿੱਚ ਆਇਆ ਹਾਂ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਮਹਾਨ ਰਾਸ਼ਟਰ ਬਣਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਸੱਚ ਦਾ ਸਾਥ ਦੇਣਾ ਹੋਵੇਗਾ। ਦੱਸ ਦੇਈਏ ਕਿ ਪਾਕਿਸਤਾਨ ਦੀ ਵਿਰੋਧੀ ਧਿਰ ਸਵਾਲ ਪੁੱਛ ਰਹੀ ਹੈ ਕਿ ਜੇਕਰ ਮਹਿੰਗਾਈ ‘ਤੇ ਕਾਬੂ ਨਹੀਂ ਪਾਇਆ ਜਾ ਸਕਦਾ ਤਾਂ ਇਮਰਾਨ ਸੱਤਾ ‘ਤੇ ਕਿਉਂ ਬੈਠੇ ਹਨ? ਇਮਰਾਨ ਘਰ ਵਿੱਚ ਇਸ ਤਰ੍ਹਾਂ ਘਿਰੇ ਹੋਏ ਹਨ ਕਿ ਵਿਰੋਧੀ ਤੋਂ ਲੈ ਕੇ ਫੌਜ ਤੱਕ ਹਰ ਕੋਈ ਗਾਲਾਂ ਕੱਢ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: