ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਦੀ ਕਾਰਵਾਈ ਤੋਂ ਡਰੇ ਪਾਕਿਸਤਾਨ ਨੇ BSF ਦਾ ਜਵਾਨ ਰਿਹਾਅ ਕਰ ਦਿੱਤਾ ਹੈ। ਕਾਂਸਟੇਬਲ ਪੁਰਨਮ ਕੁਮਾਰ ਨੂੰ 22 ਦਿਨਾਂ ਬਾਅਦ ਪਾਕਿਸਤਾਨ ਤੋਂ ਵਾਪਸ ਵਤਨ ਭੇਜਿਆ ਗਿਆ ਹੈ।
ਤਿੰਨ ਹਫਤਿਆਂ ਦੇ ਲੰਬੇ ਇੰਤਜ਼ਾਰ ਦੇ ਬਾਅਦ ਅਟਾਰੀ-ਵਾਹਘਾ ਸਰਹੱਦ ਰਾਹੀਂ ਪੁਰਨਮ ਕੁਮਾਰ ਦੀ ਵਾਪਸੀ ਹੋਈ ਹੈ। ਪੁਰਨਮ ਫਿਰੋਜ਼ਪੁਰ ‘ਚ ਗਲਤੀ ਨਾਲ ਸਰਹੱਦ ਪਾਰ ਕਰ ਗਿਆ ਸੀ ਜਿਸ ਤੋਂ ਬਾਅਦ ਪਾਕਿਸਤਾਨ ਵੱਲੋਂ ਉਸ ਨੂੰ ਕੈਦ ਕਰ ਲਿਆ ਗਿਆ ਸੀ। ਘਟਨਾ 23 ਅਪ੍ਰੈਲ 2025 ਦੀ ਹੈ ਜਦੋਂ ਪੰਜਾਬ ਦੇ ਫਿਰੋਜ਼ਪੁਰ ਸੈਕਟਰ ਵਿਚ ਡਿਊਟੀ ‘ਤੇ ਤਾਇਨਾਤ ਕਾਂਸਟੇਬਲ ਪੁਰਨਮ ਕੁਮਾਰ ਗਸ਼ਤ ਦੌਰਾਨ ਗਲਤੀ ਨਾਲ ਕੌਮਾਂਤਰੀ ਸਰਹੱਦ ਪਾਰ ਕਰਕੇ ਪਾਕਿਸਤਾਨ ਵਿਚ ਚਲਾ ਗਿਆ ਸੀ। ਉਹ ਖੇਤਾਂ ਕੋਲ ਵਾੜ ਨੇੜੇ ਡਿਊਟੀ ਕਰ ਰਹੇ ਸਨ ਤੇ ਇਸੇ ਦੌਰਾਨ ਗਲਤੀ ਨਾਲ ਸਰਹੱਦ ਪਾਰ ਕਰ ਗਏ। ਇਸ ਦੇ ਬਾਅਦ ਪਾਕਿਸਤਾਨ ਰੇਂਜਰਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।
ਇਹ ਵੀ ਪੜ੍ਹੋ : ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਸਰਕਾਰ ਵੱਲੋਂ ਐਕਸਾਈਜ਼ ਵਿਭਾਗ ਦਾ ETO ਸਸਪੈਂਡ
ਜਵਾਨ ਦੀ ਤਾਇਨਾਤੀ BSF ਦੀ 182ਵੀਂ ਬਟਾਲੀਅਨ ਵਿਚ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਭਾਰਤੀ ਸੁਰੱਖਿਆ ਏਜੰਸੀ ਨੇ ਸਰਗਰਮੀ ਦਿਖਾਈ ਤੇ ਜਵਾਨ ਦੀ ਵਾਪਸੀ ਯਕੀਨੀ ਬਣਾਉਣ ਲਈ ਲਗਾਤਾਰ ਪਾਕਿਸਤਾਨ ਨਾਲ ਸੰਪਰਕ ਬਣਾਏ ਰੱਖਇਆ। ਲਗਾਤਾਰ ਗੱਲਬਾਤ ਦੇ ਬਾਅਦ ਅੱਜ ਸਵੇਰੇ ਸਾਂਝੀ ਚੈੱਕ ਪੋਸਟ ਅਟਾਰੀ-ਵਾਹਗਾ ‘ਤੇ ਜਵਾਨ ਨੂੰ ਭਾਰਤੀ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























