ਪਾਕਿਸਤਾਨ ਹੁਣ ਭਾਰਤ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਆਵਾਜਾਈ ਨੂੰ ਤੇਜ਼ ਕਰਦਾ ਨਜ਼ਰ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਨੇ ਭਾਰਤ ‘ਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਧਾਉਣ ਲਈ ਡਰੋਨ ਸੈਂਟਰ ਤਿਆਰ ਕਰ ਰਹੀ ਹੈ। ਅੰਕੜਿਆਂ ਮੁਤਾਬਕ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਦੀ ਸਰਹੱਦ ‘ਤੇ ਕਥਿਤ ਤੌਰ ‘ਤੇ 1150 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ।
ਇੱਕ ਰਿਪੋਰਟ ‘ਚ ਖੁਫੀਆ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਪਾਕਿਸਤਾਨ ਦੀ ਇੰਟਰ ਸਰਵਿਸ ਇੰਟੈਲੀਜੈਂਸ (ਆਈ. ਐੱਸ. ਆਈ.) ਭਾਰਤ ‘ਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਡਰੋਨ ਕੇਂਦਰ ਸਥਾਪਤ ਕਰ ਰਹੀ ਹੈ। ਇੰਨਾ ਹੀ ਨਹੀਂ ਏਜੰਸੀ ਨੇ ਪਾਕਿਸਤਾਨ ਰੇਂਜਰਸ ਦੇ ਨਾਲ ਮਿਲ ਕੇ 6 ਸੈਂਟਰ ਵੀ ਤਿਆਰ ਕੀਤੇ ਹਨ। ਰਿਪੋਰਟ ਮੁਤਾਬਕ ਪੰਜਾਬ ਵਿੱਚ ਕੌਮਾਂਤਰੀ ਸਰਹੱਦ (ਆਈ.ਬੀ.) ਦੇ ਦੂਜੇ ਪਾਸੇ ਆਈ.ਐੱਸ.ਆਈ. ਨੇ ਤਸਕਰਾਂ ਅਤੇ ਅੱਤਵਾਦੀਆਂ ਦੀ ਮਦਦ ਨਾਲ ਡਰੋਨ ਕੇਂਦਰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਰਿਪੋਰਟ ਮੁਤਾਬਕ ਬੀ.ਐੱਸ.ਐੱਫ. ਦੇ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ੁਫ਼ੀਆ ਸੂਚਨਾ ਮਿਲੀ ਹੈ ਕਿ ਅੰਮ੍ਰਿਤਸਰ ਵਿੱਚ ਫਿਰੋਜ਼ਪੁਰ ਵਿੱਚ ਆਈ.ਬੀ. ਵਿਖੇ ਪਾਕਿਸਤਾਨੀ ਸਰਹੱਦੀ ਚੌਕੀਆਂ ਨੇੜੇ ਡਰੋਨ ਨਾਲ ਸਬੰਧਤ ਗਤੀਵਿਧੀਆਂ ਵਿੱਚ ਵਾਧਾ ਹੋਇਆ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਵਿਸਫੋਟਕਾਂ ਲਈ ਨਕਲੀ ਡਰੋਨਾਂ ਦੀ ਵਰਤੋਂ ਕਰ ਰਿਹਾ ਹੈ। ਖੇਮਕਰਨ ਨੇੜੇ ਪਾਕਿ ਰੇਂਜਰਾਂ ਦੀ ਮਦਦ ਨਾਲ ਤਸਕਰ ਡਰੋਨ ਉਡਾ ਰਹੇ ਹਨ।
ਰਿਪੋਰਟ ਮੁਤਾਬਕ ਅੱਤਵਾਦੀ ਅਤੇ ਤਸਕਰ ਭਾਰਤੀ ਸੁਰੱਖਿਆ ਬਲਾਂ ਨੂੰ ਚਕਮਾ ਦੇਣ ਅਤੇ ਪੰਜਾਬ ਵਰਗੇ ਸਰਹੱਦੀ ਰਾਜਾਂ ਵਿੱਚ ਪਾਬੰਦੀਸ਼ੁਦਾ ਪਦਾਰਥਾਂ ਨੂੰ ਪਹੁੰਚਾਉਣ ਲਈ ਇਨ੍ਹਾਂ ਨਕਲੀ ਡਰੋਨਾਂ ਵਿੱਚ ਵਿਸਫੋਟਕ ਅਤੇ ਹਥਿਆਰ ਲੋਡ ਕਰ ਰਹੇ ਹਨ। ਉਹ ਇਸ ਕੰਮ ਵਿੱਚ ਵੱਡੇ ਪੱਧਰ ‘ਤੇ ਜੀ.ਪੀ.ਐੱਸ. ਕੰਟਰੋਲਡ ਡਰੋਨ ਦੀ ਵਰਤੋਂ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਖਤਰੇ ਦੇ ਮੱਦੇਨਜ਼ਰ ਬੀ.ਐੱਸ.ਐੱਫ. ਵੀ ਅਲਰਟ ਮੋਡ ‘ਤੇ ਹੈ। ਫੋਰਸ ਪੰਜਾਬ ਸਰਹੱਦ ਦੇ ਨਾਲ-ਨਾਲ ਵਿਸ਼ੇਸ਼ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਐਂਟੀ ਡਰੋਨ ਸਿਸਟਮ ਲਗਾ ਰਹੀ ਹੈ। ਰਿਪੋਰਟ ਮੁਤਾਬਕ ਯੂਏਵੀ ਨੂੰ ਖਤਮ ਕਰਨ ਲਈ ‘ਡਰੋਨ ਹੰਟਿੰਗ ਟੀਮ’ ਨੂੰ ਵੀ ਤਾਇਨਾਤ ਕੀਤਾ ਗਿਆ ਹੈ।