ਅੰਮ੍ਰਿਤਸਰ : ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਕਰਤਾਰਪੁਰ ਲਾਂਘੇ ਰਾਹੀਂ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਤੇ ਪੀਸੀਆਰ ਟੈਸਟ ਦੀ ਸ਼ਰਤਾਂ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਪਾਕਿਸਤਾਨ SGPC ਦੇ ਪ੍ਰਧਾਨ ਆਮਿਰ ਸਿੰਘ ਨੇ ਇਮਰਾਨ ਖਾਨ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਭਾਰਤੀ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਦੇ ਲਾਂਘੇ ‘ਤੇ ਪਹੁੰਚਣ ਤੋਂ 72 ਘੰਟੇ ਪਹਿਲਾਂ ਪੀ.ਸੀ.ਆਰ ਟੈਸਟ ਦੀ ਸ਼ਰਤ ਨੂੰ ਖਤਮ ਕਰਕੇ ਕੋਰੋਨਾ ਟੀਕਾਕਰਨ ਸਰਟੀਫਿਕੇਟ ਸਵੀਕਾਰ ਕਰਨ ਲਈ ਕਿਹਾ ਹੈ ਤੇ ਨਾਲ ਹੀ ਕਿਹਾ ਹੈ ਕਿ ਉਨ੍ਹਾਂ ਨੂੰ ਕ੍ਰੈਡਿਟ ਕਾਰਡ ਦੇਣ ਦੀ ਵੀ ਇਜਾਜ਼ਤ ਦਿੱਤੀ ਜਾਵੇ।
ਸਿੱਖਾਂ ਦੇ ਧਾਰਮਿਕ ਅਸਥਾਨ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਆਉਣ ਵਾਲੇ ਦੁਨੀਆ ਦੇ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਸਰਕਾਰ ਨੇ 24 ਘੰਟੇ ਦਰਸ਼ਨਾਂ ਲਈ ਦਰਵਾਜ਼ੇ ਖੋਲ੍ਹ ਰੱਖੇ ਹਨ ਪਰ ਪਾਸਪੋਰਟ ਤੇ ਪੀ. ਸੀ. ਆਰ. ਦੀ ਸ਼ਰਤ ਹੋਣ ਕਾਰਨ ਬਹੁਤ ਸਾਰੇ ਚਾਹਵਾਨ ਸ਼ਰਧਾਲੂ ਦਰਸ਼ਨੇ-ਦੀਦਾਰ ਤੋਂ ਵਾਂਝੇ ਰਹਿ ਜਾਂਦੇ ਹਨ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਇਸ ਲਈ ਪਾਕਿਸਤਾਨੀ ਸਿੱਖ ਸੰਗਤ ਭਾਰਤ ਸਰਕਾਰ ਕੋਲੋਂ ਵੀ ਇਹ ਮੰਗ ਕਰਦੀ ਹੈ ਕਿ ਬਿਨਾਂ ਰੋਕ-ਟੋਕ ਦੇ ਸਿੱਖ ਸੰਗਤਾਂ ਲਈ ਪਾਸਪੋਰਟ ਤੇ ਪੀ. ਸੀ. ਆਰ. ਦੀ ਸ਼ਰਤ ਨੂੰ ਖਤਮ ਕੀਤਾ ਜਾਵੇ ਤਾਂ ਜੋ ਇੱਛੁਕ ਸ਼ਰਧਾਲੂ ਦਰਸ਼ਨਾਂ ਲਈ ਆ ਸਕਣ।