ਪੰਜਾਬ ਵਿਚ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਅਗਲੇ ਸਾਲ ਦੀ ਸ਼ੁਰੂਆਤ ਵਿਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ ਪਰ ਆਮ ਆਦਮੀ ਪਾਰਟੀ ਵੱਲੋਂ ਅਜੇ ਤੱਕ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਵੱਡੀ ਗਿਣਤੀ ਵਿਚ ਪਾਰਟੀ ਵਰਕਰ ‘ਆਪ’ ਛੱਡ ਕੇ ਹੋਰਨਾਂ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ।
ਪੰਜਾਬ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪੰਜਾਬ ਵਿਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਇਕ ਮੰਚ ‘ਤੇ ਸੰਬੋਧਨ ਕਰਦਿਆਂ ਕਿਹਾ ਕਿ ਹਰ ਪਾਰਟੀ ਦਾ ਹੱਕ ਹੁੰਦਾ ਹੈ ਕਿ ਉਹ ਆਪਣੀ ਚੋਣ ਰਣਨੀਤੀ ਤਹਿਤ ਮੁੱਖ ਮੰਤਰੀ ਦੇ ਉਮੀਦਵਾਰ ਦਾ ਐਲਾਨ ਕਰੇ। ਇਹ ਸਾਡੀ ਆਪਣੀ ਸਿਆਸੀ ਰਣਨੀਤੀ ਹੈ।
ਰਾਘਵ ਚੱਢਾ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਚਿਹਰੇ ਬਾਰੇ ਦੱਸ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਉਮੀਦਵਾਰ ਇੱਕ ਪੰਜਾਬੀ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਦਾ ਮੁੱਖ ਮੰਤਰੀ ਚਿਹਰਾ ਪੰਜਾਬ ਤੋਂ ਹੋਵੇਗਾ ਤੇ ਉਹ ਪੰਜਾਬ ਦੀ ਆਨ, ਬਾਨ ਤੇ ਸ਼ਾਨ ਕਹਾਉਣ ਲਾਇਕ ਹੋਵੇਗਾ। ਅਸੀਂ ਖੁਦ ਮੁੱਖ ਮੰਤਰੀ ਚਿਹਰਾ ਐਲਾਨ ਕੇ ਹੀ ਵਿਧਾਨ ਸਭਾ ਚੋਣਾਂ ਲੜਾਂਗੇ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਇਸ ਮੌਕੇ ਰਾਘਵ ਚੱਢਾ ਨੇ ਸਿੱਧੂ ‘ਤੇ ਵੀ ਨਿਸ਼ਾਨੇ ਸਾਧੇ। ਰਾਘਵ ਚੱਢਾ ਨੇ ਪੁਰਾਣੀ ਗੱਲ ਯਾਦ ਕਰਦਿਆਂ ਦੱਸਿਆ ਕਿ ਮੈਂ ਸਿੱਧੂ ਨੂੰ ਇੱਕ ਵਾਰ ਪੰਜਾਬ ਦੀ ਸਿਆਸਤ ਦਾ ਰਾਖੀ ਸਾਵੰਤ ਕਿਹਾ ਸੀ, ਜਿਸਦਾ ਕਾਫੀ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸਿੱਧੂ ਇੱਕ ਚੰਗੇ ਕਲਾਕਾਰ ਹਨ ਤੇ ਮਨੋਰੰਜਨ ਜਗਤ ਵਿਚ ਉਹ ਫਿਰ ਤੋਂ ਜਾਣਗੇ ਤੇ ਚੰਗਾ ਕਰਨਗੇ ਪਰ ਸਿਆਸਤ ਵਿਚ ਸਿੱਧੂ ਨੂੰ ਕੋਈ ਗੰਭੀਰਤਾ ਨਾਲ ਨਹੀਂ ਲੈਂਦਾ।