ਪਾਕਿਸਤਾਨੀ ਤਸਕਰ ਭਾਰਤ ਵਿੱਚ ਆਪਣੇ ਨਾਪਾਕ ਇਰਾਦਿਆਂ ਨੂੰ ਅੰਜਾਮ ਦੇਣ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਨ। ਭਾਰਤੀ ਸਰਹੱਦ ਵਿੱਚ ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਨੂੰ ਇੱਕ ਪਾਕਿਸਤਾਨੀ ਡਰੋਨ ਦਾਖਲ ਹੋਇਆ। ਪਰ ਸੀਮਾ ਸੁਰੱਖਿਆ ਬਲ (BSF) ਦੇ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਕੇ ਇਸ ਨੂੰ ਭਜਾਉਣ ਵਿੱਚ ਸਫ਼ਲਤਾ ਹਾਸਲ ਕੀਤੀ। ਸੂਚਨਾ ਮੁਤਾਬਕ ਡਰੋਨ ਕਰੀਬ 5 ਮਿੰਟ ਭਾਰਤੀ ਸਰਹੱਦ ਵਿੱਚ ਹੀ ਰਿਹਾ ਸੀ।
ਜਾਣਕਾਰੀ ਅਨੁਸਾਰ ਪੰਜਾਬ ਦੇ ਗੁਰਦਾਸਪੁਰ ਵਿੱਚ ਆਦੀਆ BOP ਉੱਤੇ ਪਾਕਿਸਤਾਨੀ ਡਰੋਨ ਦੇਖਿਆ ਸੀ। ਘਟਨਾ ਦੁਪਹਿਰ 2.15 ਵਜੇ ਦੇ ਕਰੀਬ ਵਾਪਰੀ, ਜਦੋਂ BSF ਦੇ ਜਵਾਨ ਪਹਿਰਾ ਦੇ ਰਹੇ ਸਨ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਅਚਾਨਕ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਦੀ ਆਵਾਜ਼ ਸੁਣ ਕੇ ਚੌਕਸ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਰੋਸ਼ਨੀ ਬੰਬ ਵੀ ਸੁੱਟੇ ਗਏ, ਤਾਂ ਜੋ ਸਹੀ ਜਗ੍ਹਾ ਦਾ ਪਤਾ ਲੱਗ ਸਕੇ। ਆਖਰਕਾਰ ਡਰੋਨ ਪਾਕਿਸਤਾਨੀ ਪਾਸੇ ਵਾਪਸ ਆ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਸਰਕਾਰੀ ਸਕੂਲ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ 2 ਘੰਟੇ ਦੀ ਮੁਸ਼ੱਕਤ ਮਗਰੋਂ ਪਾਇਆ ਕਾਬੂ
ਦੱਸ ਦੇਈਏ ਕਿ ਬੀਤੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਧਨੋਆ ਕਲਾਂ ਵਿੱਚ ਪਾਕਿ ਤਸਕਰਾਂ ਵੱਲੋਂ ਭੇਜਿਆ ਗਿਆ ਡਰੋਨ ਮਿਲਿਆ ਸੀ। ਪਿਛਲੇ ਲਗਾਤਾਰ ਦੋ ਦਿਨਾਂ ਵਿੱਚ BSF ਜਵਾਨਾਂ ਵੱਲੋਂ ਭਾਰਤੀ ਸਰਹੱਦ ਵਿੱਚ ਹੈਰੋਇਨ ਦੀ ਖੇਪ ਵੀ ਜ਼ਬਤ ਕੀਤੀ ਗਈ ਸੀ। ਲਗਾਤਾਰ ਨਾਕਾਮ ਰਹਿਣ ਦੇ ਬਾਵਜੂਦ ਪਾਕਿ ਤਸਕਰ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ਵਿੱਚ ਲੱਗੇ ਹੋਏ ਹਨ। ਪਰ BSF ਦੇ ਜਵਾਨਾਂ ਵੱਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: