ਪਾਕਿਸਤਾਨ ‘ਚ ਬੈਠੇ ਤਸਕਰ ਅਤੇ ਸ਼ਰਾਰਤੀ ਅਨਸਰ ਵੱਲੋਂ ਲਗਾਤਾਰ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਭਾਰਤ ਦੀ ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ ਦੇ ਜਵਾਨ ਲਗਾਤਾਰ ਉਨ੍ਹਾਂ ਦੀਆਂ ਹਰਕਤਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ। ਪਾਕਿ ਤਸਕਰਾਂ ਵੱਲੋਂ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਪਾਕਿਸਤਾਨੀ ਡਰੋਨ ਦੇਖਿਆ ਗਿਆ ਹੈ। ਮੀਡੀਆ ਰਿਪੋਰਟ ਮੁਤਾਬਕ ਪਾਕਿਸਤਾਨੀ ਡਰੋਨ ਨੂੰ ਬੀ.ਐਸ.ਐਫ ਦੀ ਚੰਦੂ ਵਡਾਲਾ ਚੌਕੀ ਤੋਂ 250 ਮੀਟਰ ਦੀ ਉਚਾਈ ‘ਤੇ ਦੇਖਿਆ ਗਿਆ।
ਜਾਣਕਾਰੀ ਅਨੁਸਾਰ 17 ਦਿਸੰਬਰ ਦੀ ਰਾਤ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿੱਚ ਬੀਐਸਐਫ ਦੀ ਚੰਦੂ ਵਡਾਲਾ ਚੌਕੀ ’ਤੇ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ ਸੀ। ਜਾਣਕਾਰੀ ਅਨੁਸਾਰ ਇਹ ਡਰੋਨ ਭਾਰਤੀ ਖੇਤਰ ‘ਚ 250 ਮੀਟਰ ਦੀ ਉਚਾਈ ’ਤੇ ਸੀ। ਡਰੋਨ ਨੂੰ ਦੇਖ ਕੇ ਜਵਾਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪਾਕਿਸਤਾਨੀ ਡਰੋਨ ‘ਤੇ 40 ਫਾਇਰਿੰਗ ਕੀਤੀ ਗਈ। ਬੀ.ਐਸ.ਐਫ ਜਵਾਨਾਂ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਮੁੜ ਗਿਆ।
ਇਹ ਵੀ ਪੜ੍ਹੋ :ਜ਼ੀਰਾ : ਸ਼ਰਾਬ ਫੈਕਟਰੀ ਦੇ ਬਾਹਰ ਮਾਹੌਲ ਤਣਾਅ ਵਾਲਾ, ਪੁਲਿਸ ਨੇ 100 ਲੋਕ ਲਏ ਹਿਰਾਸਤ ‘ਚ, ਟੈਂਟ ਉਖਾੜੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਸਬੰਧਤ ਖੇਤਰ ਵਿੱਚ ਬੀ.ਐਸ.ਐਫ ਦੀ ਟੀਮ ਵੱਲੋਂ ਆਸਪਾਸ ਦੇ ਇਲਾਕਿਆਂ ਵਿੱਚ ਤਲਾਸ਼ੀ ਲਈ ਜਾ ਰਹੀ ਹੈ।। ਉਨ੍ਹਾਂ ਕਿਹਾ ਕਿ ਬੀ.ਐਸ.ਐਫ ਦੇ ਜਵਾਨ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: