ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਬਾਅਦ ਮਾਹੌਲ ਤਣਾਅਪੂਰਨ ਹੁੰਦਾ ਜਾ ਰਿਹਾ ਹੈ। ਭਾਰਤ ਸਰਕਾਰ ਦੇ ਹੁਕਮਾਂ ‘ਤੇ ਪਾਕਿਸਤਾਨ ਤੋਂ ਆਏ ਟੂਰਿਸਟ ਨੂੰ ਜਲਦ ਵਾਪਸ ਜਾਣ ਲਈ ਕਿਹਾ ਹੈ ਤੇ ਅਟਾਰੀ ਬਾਰਡਰ ‘ਤੇ ਸਖਤੀ ਕਰ ਦਿੱਤੀ ਹੈ। ਸਰਕਾਰ ਦੇ ਹੁਕਮਾਂ ‘ਤੇ ਅਟਾਰੀ ਬਾਰਡਰ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਨਿਗਰਾਨੀ ਵਿਚ ਪਾਕਿਸਤਾਨੀ ਨਾਗਰਿਕਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ।
ਵੀਜ਼ਾ ਖਤਮ ਹੋਣ ਤੋਂ ਪਹਿਲਾਂ ਪਾਕਿਸਤਾਨ ਪਰਤਣ ਵਾਲੀਆਂ ਕਈ ਮਹਿਲਾਵਾਂ ਨੂੰ ਸਰਹੱਦ ‘ਤੇ ਰੋਕ ਦਿੱਤਾ ਗਿਆ, ਪਰ ਉਨ੍ਹਾਂ ਦੇ ਬੱਚਿਆਂ ਨੂੰ ਜਾਣ ਦਿੱਤਾ ਗਿਆ। ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਕੋਲ ਪਾਕਿਸਤਾਨੀ ਨਾਗਰਿਕਤਾ ਨਹੀਂ ਹੈ। ਮਹਿਲਾਵਾਂ ਨੇ ਕਿਹਾ ਕਿ ਉਹ ਭਾਰਤ ਵਿਚ ਵੱਡੀਆਂ ਹੋਈਆਂ ਹਨ, ਉਨ੍ਹਾਂ ਦਾ ਪੇਕਾ ਪਰਿਵਾਰ ਭਾਰਤ ਵਿਚ ਹੈ ਜਦੋਂ ਕਿ ਉਨ੍ਹਾਂ ਦਾ ਵਿਆਹ ਪਾਕਿਸਤਾਨ ਵਿਚ ਹੋਇਆ ਹੈ। ਉਹ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਆਈਆਂ ਹਨ। ਮਹਿਲਾਵਾਂ ਦੀਆਂ ਗੱਲਾਂ ਸੁਣਨ ਦੇ ਬਾਅਦ ਵੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ ਤੇ ਕਿਹਾ ਕਿ ਉਨ੍ਹਾਂ ਕੋਲ ਪਾਸਪੋਰਟ ਭਾਰਤੀ ਹੈ, ਇਸ ਲਈ ਉਨ੍ਹਾਂ ਨੂੰ ਪਾਕਿਸਤਾਨ ਨਹੀਂ ਜਾਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ 7.50 ਲੱਖ ਸਣੇ ਬੰਦੇ ਨੂੰ ਕੀਤਾ ਗ੍ਰਿਫਤਾਰ, ਮੁਲਜ਼ਮ ਕਰਦਾ ਸੀ ਸੱ/ਟੇ ਦਾ ਧੰਦਾ
ਰਾਜਸਥਾਨ ਦੇ ਜੋਧਪੁਰ ਦੀ ਰਹਿਣ ਵਾਲੀ ਮਹਿਲਾ ਨੇ ਕਿਹਾ ਕਿ ਮੇਰਾ ਵਿਆਹ ਕਰਾਚੀ ਵਿਚ ਹੋਇਆ ਸੀ। ਮੇਰੇ ਬੱਚੇ ਪਾਕਿਸਤਾਨੀ ਨਾਗਰਿਕ ਹਨ। ਉਨ੍ਹਾਂ ਨੂੰ ਤਾਂ ਬਾਰਡਰ ਪਾਰ ਕਰ ਜਾਣ ਦਿੱਤਾ ਗਿਆ ਪਰ ਮੈਨੂੰ ਰੋਕ ਦਿੱਤਾ ਗਿਆ। ਮਹਿਲਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਬੱਚਿਆਂ ਕੋਲ ਪਾਕਿਸਤਾਨ ਜਾਣਾ ਹੈ।
ਵੀਡੀਓ ਲਈ ਕਲਿੱਕ ਕਰੋ -:
























