ਪਹਿਲਗਾਮ ਹਮਲੇ ‘ਤੇ ਪਾਕਿ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਭਾਰਤ ਨੇ ਇਹ ਹਮਲਾ ਆਪਣੇ ਆਪ ਕੀਤਾ ਤੇ ਹਮਲੇ ‘ਚ ਪਾਕਿਸਤਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਅਸੀਂ ਭਾਰਤ ਨਾਲ ਜੰਗ ਸ਼ੁਰੂ ਨਹੀਂ ਕਰਨਾ ਚਾਹੁੰਦੇ ਪਰ ਜੇਕਰ ਯੁੱਧ ਦੇ ਹਾਲਾਤ ਬਣੇ ਤਾਂ ਪਾਕਿਸਤਾਨ ਮੂੰਹ ਤੋੜ ਜਵਾਬ ਦੇਵੇਗਾ।
ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕਿਹਾ ਕਿ ਭਾਰਤ ਪਾਣੀ ਨੂੰ ਹਥਿਆਰ ਵਜੋਂ ਵਰਤ ਰਿਹਾ ਹੈ। ਉਨ੍ਹਾਂ ਵੱਲੋਂ ਇਹ ਬਿਆਨ ਇਕ ਇੰਟਰਵਿਊ ਵਿਚ ਦਿੱਤਾ ਗਿਆ ਹੈ। ਪਹਿਲਗਾਮ ਅੱਤਵਾਦੀ ਹਮਲੇ ਦੇ ਬਾਅਦ ਪਾਕਿਸਤਾਨ ਨੂੰ ਖਦਸ਼ਾ ਹੈ ਕਿ ਭਾਰਤ ਉਸ ‘ਤੇ ਹਮਲਾ ਕਰ ਸਕਦਾ ਹੈ। ਪਾਕਿਸਤਾਨ ਵੱਲੋਂ ਲਗਾਤਾਰ ਭਾਰਤ ਨੂੰ ਚੇਤਾਵਨੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਗਰਮੀ ਕੱਢੇਗੀ ਵੱਟ! 5 ਦਿਨ ਤੱਕ ਲੂ ਦਾ ਅਲਰਟ ਜਾਰੀ, 1 ਮਈ ਤੋਂ ਮੀਂਹ ਪੈਣ ਦੀ ਸੰਭਾਵਨਾ
ਦੱਸ ਦੇਈਏ ਕਿ ਪਹਿਲਗਾਮ ਹਮਲੇ ਵਿਚ 26 ਸੈਨਿਕ ਮਾਰੇ ਗਏ ਸਨ। ਇਸ ਦੇ ਬਾਅਦ ਭਾਰਤ ਵੱਲੋਂ ਕਈ ਪਾਬੰਦੀਆਂ ਪਾਕਿਸਤਾਨ ‘ਤੇ ਲਗਾਈਆਂ ਗਈਆਂ ਹਨ ਜਿਸ ਤਹਿਤ ਸਿੰਧੂ ਜਲ ਸਮਝੌਤਾ ਰੱਦ ਕੀਤਾ ਗਿਆ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੰਧੂ ਜਲ ਸਮਝੌਤੇ ਸਬੰਧੀ ਵਿਸ਼ਵ ਬੈਂਕ ਨਾਲ ਸੰਪਰਕ ਕਰੇਗਾ।
ਵੀਡੀਓ ਲਈ ਕਲਿੱਕ ਕਰੋ -:
























