Panic spreads in Tanda village : ਕੋਰੋਨਾ ਦਾ ਕਹਿਰ ਪੰਜਾਬ ਵਿਚ ਲਗਾਤਾਰ ਜਾਰੀ ਹੈ ਇਸ ਨੇ ਸੂਬੇ ਵਿਚ ਹਰ ਲਗਭਗ ਹਰ ਜ਼ਿਲੇ ਦੇ ਹਰ ਸ਼ਹਿਰ ਤੇ ਪਿੰਡ ਵਿਚ ਆਪਣੇ ਪੈਰ ਪਸਾਰ ਲਏ ਹਨ। ਹੁਸ਼ਿਆਰਪੁਰ ਜ਼ਿਲੇ ਵਿਚ ਟਾਂਡਾ ਦੇ ਨੇੜੇ ਪੈਂਦੇ ਪਿੰਡ ਮੂਨਕ ਕਲਾਂ ਇਕ ਪੁਲਿਸ ਮੁਲਾਜ਼ਮ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ’ਤੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕਿਉਂਕਿ ਇਸ ਪਿੰਡ ਵਿਚ ਅਜੇ ਤੱਕ ਕੋਰੋਨਾ ਦਾ ਕੋਈ ਮਾਮਲਾ ਪਹਿਲਾਂ ਸਾਹਮਣੇ ਨਹੀਂ ਆਇਆ ਸੀ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਪੁਲਿਸ ਮੁਲਾਜ਼ਮ ਸ਼ਰਨਜੀਤ ਸਿੰਘ ਆਦਮਪੁਰ ਹਵਾਈ ਅੱਡੇ ’ਤੇ ਤਾਇਨਾਤ ਸੀ ਜਿਥੇ 16 ਜੂਨ ਨੂੰ ਉਸ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ।
ਇਸ ਤੋਂ ਬਾਅਦ 20 ਜੂਨ ਨੂੰ ਇਸ ਮੁਲਾਜ਼ਮ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਇਸ ਨੂੰ ਜਲੰਧਰ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕੀਤਾ ਗਿਆ ਅਤੇ ਅੱਜ ਪਿੰਡ ਮੂਨਕ ਕਲਾਂ ਦਾ ਸਿਹਤ ਵਿਭਾਗ ਵੱਲੋਂ ਸਰਵੇ ਕੀਤਾ ਜਾਵੇਗਾ ਅਤੇ ਪੁਲਿਸ ਮੁਲਾਜ਼ਮ ਦੇ ਪਰਿਵਾਰਕ ਮੈਂਬਰਾਂ ਦੇ ਵੀ ਸੈਂਪਲ ਲਏ ਜਾਣਗੇ। ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਜਲੰਧਰ ਜ਼ਿਲੇ ਵਿਚ ਲਗਾਤਾਰ ਵੱਡੀ ਗਿਣਤੀ ਵਿਚ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਪੁਲਿਸ ਮੁਲਾਜ਼ਮਾਂ ਦੇ ਕਾਫੀ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। 20 ਜੂਨ ਨੂੰ ਵੀ ਜਲੰਧਰ ਜ਼ਿਲੇ ਵਿਚ 45 ਮਾਮਲੇ ਸਾਹਮਣੇ ਆਏ ਸਨ। ਇਹ ਪੁਲਿਸ ਮੁਲਾਜ਼ਮ ਉਨ੍ਹਾਂ ਕੇਸਾਂ ਵਿਚ ਹੀ ਸ਼ਾਮਲ ਸੀ।