ਜਲੰਧਰ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਛੱਡਣ ਤੇ ਆਪਣੀ ਨਵੀਂ ਪਾਰਟੀ ਦੇ ਨਾਂ ਦੇ ਐਲਾਨ ਪਿੱਛੋਂ ਕਾਂਗਰਸੀ ਆਗੂਆਂ ਵੱਲੋਂ ਲਗਾਤਾਰ ਹਮਲੇ ਜਾਰੀ ਹਨ। ਕੈਪਟਨ ਦੇ ਮੁੱਖ ਮੰਤਰੀ ਰਹਿੰਦਿਆਂ ਹੀ ਉਨ੍ਹਾਂ ਦਾ ਵਿਰੋਧ ਕਰਨ ਵਾਲੇ ਸਿੱਧੂ ਦੇ ਨੇੜਲੇ ਪਰਗਟ ਸਿੰਘ ਨੇ ਇੱਕ ਵਾਰ ਉਨ੍ਹਾਂ ‘ਤੇ ਹਮਲਾ ਬੋਲਿਆ।
ਸਿੱਖਿਆ ਮੰਤਰੀ ਪਰਗਟ ਸਿੰਘ ਨੇ ਨਵੀਂ ਪਾਰਟੀ ਬਣਾਉਣ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਨਾਂ ‘ਤੇ ਤੰਜ ਕੱਸਦਿਆਂ ਟਵੀਟ ਕੀਤਾ, “ਕਿੱਡੀ ਤ੍ਰਾਸਦੀ ਵਾਲੀ ਗੱਲ ਹੈ…. ਕੈਪਟਨ ਦੀ ਨਵੀਂ ਪਾਰਟੀ ਨਾ ਤਾਂ “ਪੰਜਾਬੀਆਂ” ਲਈ ਹੈ, ਨਾ ਹੀ “ਲੋਕ” ਲਈ ਹੈ ਅਤੇ ਯਕੀਨਨ “ਕਾਂਗਰਸ” ਨਾਲ ਸਬੰਧਤ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਉਨ੍ਹਾਂ ਨੇ ਇਸ ਟਵੀਟ ਨੂੰ ਕੈਪਟਨ ਦੇ ਨਾਲ-ਨਾਲ ਰਾਹੁਲ ਗਾਂਧੀ ਅਤੇ ਨਵਜੋਤ ਸਿੰਘ ਸਿੱਧੂ ਨਾਲ ਵੀ ਟੈਗ ਕੀਤਾ ਹੈ।
ਦੱਸ ਦੇਈਏ ਕਿ ਕੈਪਟਨ ਨੇ ਆਪਣੀ ਨਵੀਂ ਪਾਰਟੀ ਦਾ ਨਾਂ ‘ਪੰਜਾਬ ਲੋਕ ਕਾਂਗਰਸ’ ਰੱਖਿਆ ਹੈ। ਇਸ ਦੇ ਨਾਲ ਹੀ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਛੱਡਣ ‘ਤੇ ਹੁਣ ਕਾਂਗਰਸੀ ਆਗੂਆਂ ਨੇ ਖੁੱਲ੍ਹ ਕੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਬੋਲਣਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਸਿੱਧੂ ਦੀ ਤਲਖੀ ਵਿਚਾਲੇ CM ਚੰਨੀ ਦਾ ਇੱਕ ਹੋਰ ਦਾਅ, ਫੁੱਟਪਾਥ ‘ਤੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ
ਇਥੇ ਇਹ ਵੀ ਦੱਸਣਯੋਗ ਹੈ ਕਿ ਪਰਗਟ ਸਿੰਘ ਨਵਜੋਤ ਸਿੰਘ ਸਿੱਧੂ ਦੇ ਸਭ ਤੋਂ ਨੇੜਲਿਆਂ ਵਿੱਚੋਂ ਇੱਕ ਹਨ, ਜੋ ਸਿੱਧੂ ਨਾਲ ਹਮੇਸ਼ਾ ਹੀ ਕੈਪਟਨ ਦੇ ਖਿਲਾਫ ਡਟੇ ਰਹੇ।