parineeti-chopra-arrange-food-families: ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ ‘ਚ ਜਾਰੀ ਹੈ। ਜਿਸ ਕਾਰਨ ਪੂਰਾ ਦੇਸ਼ ਲੌਕਡਾਊਨ ਕੀਤਾ ਗਿਆ ਹੈ। ਆਮ ਜਨਤਾ ਤੋਂ ਲੈ ਕੇ ਫਿਲਮੀ ਹਸਤੀਆਂ ਵੀ ਆਪਣੇ ਘਰਾਂ ‘ਚ ਸਮਾ ਬਿਤਾ ਰਹੀਆਂ ਹਨ। ਉੱਥੇ ਹੀ ਫ਼ਿਲਮੀ ਸਿਤਾਰੇ ਵੀ ਇਨ੍ਹਾਂ ਮਜ਼ਦੂਰਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਹੁਣ ਤਕ ਬਾਲੀਵੁੱਡ ਦੇ ਕਈ ਸਿਤਾਰੇ ਇਨ੍ਹਾਂ ਦੀ ਮਦਦ ਕਰ ਚੁੱਕੇ ਹਨ। ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਕੋਰੋਨਾ ਵਾਇਰਸ ਸੰਕਟ ਦੇ ਦੌਰਾਨ ਰੋਜ਼ਾਨਾ ਇਕ ਹਜ਼ਾਰ ਮਜ਼ਦੂਰਾਂ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਈ ਹੈ।
ਕੋਰੋਨਾ ਦੀ ਤਬਾਹੀ ਕਾਰਨ ਉਨ੍ਹਾਂ ਲੋਕਾਂ ਦੇ ਸਾਹਮਣੇ ਰੋਜ਼ਮਰ੍ਹਾ ਦੀ ਜ਼ਰੂਰਤ ਨੂੰ ਪੂਰਾ ਕਰਨਾ ਵੀ ਮੁਸ਼ਕਲ ਹੈ ਜੋ ਰੋਜ਼ਾਨਾ ਮਜ਼ਦੂਰੀ ਕਰਕੇ ਪੈਸੇ ਕਮਾਉਂਦੇ ਹਨ। ਬਹੁਤ ਸਾਰੇ ਮਸ਼ਹੂਰ ਲੋਕਾਂ ਨੇ ਬਹੁਤ ਸਾਰੀਆਂ ਮੁਹਿੰਮਾਂ ਚਲਾ ਕੇ ਉਨ੍ਹਾਂ ਜ਼ਰੂਰਤ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਹੁਣ ਇਸ ਸੂਚੀ ਚ ਪਰਿਣੀਤੀ ਚੋਪੜਾ ਦਾ ਨਾਮ ਵੀ ਸ਼ਾਮਲ ਹੋ ਗਿਆ ਹੈ। ਪਰਿਣੀਤੀ ਚੋਪੜਾ ਰੋਜ਼ਾਨਾ ਦਿਹਾੜੀਦਾਰ ਮਜ਼ਦੂਰਾਂ ਦੀ ਮਦਦ ਲਈ ਅੱਗੇ ਆਈ ਹੈ। ਪਰਿਣੀਤੀ ਇੱਕ ਮੁਹਿੰਮ ਨਾਲ ਜੁੜੀ ਹੋਈ ਹੈ ਜਿਸਦਾ ਉਦੇਸ਼ ਲੋੜਵੰਦਾਂ ਨੂੰ ਰਾਸ਼ਨ ਸਮੱਗਰੀ ਪ੍ਰਦਾਨ ਕਰਨਾ ਹੈ।
ਪਰਿਣੀਤੀ 1000 ਦਿਹਾੜੀਦਾਰ ਕਾਮਿਆਂ ਦੇ 4000 ਪਰਿਵਾਰਕ ਮੈਂਬਰਾਂ ਨੂੰ ਭੋਜਨ ਦਾ ਪ੍ਰਬੰਧ ਕਰ ਰਹੀ ਹੈ ਜੋ ਮਹਾਰਾਸ਼ਟਰ, ਰਾਜਸਥਾਨ, ਬਿਹਾਰ ਅਤੇ ਤਾਮਿਲਨਾਡੂ ਦੇ ਪਰਿਵਾਰਾਂ ਨੂੰ ਵੰਡਿਆ ਜਾਵੇਗਾ। ਮਦਦ ਕਰਨ ਵਾਲਿਆਂ ਵਿੱਚ ਪੰਜ ਖੁਸ਼ਕਿਸਮਤ ਜੇਤੂਆਂ ਦੇ ਨਾਲ ਪਰਿਣੀਤੀ ਇੱਕ ਵਰਚੁਅਲ ਕੌਫੀ ਡੇਟ ਤੇ ਜਾਏਗੀ।ਪਰਿਣੀਤੀ ਨੇ ਕਿਹਾ, “ਇੱਥੇ ਲੱਖਾਂ ਬੇਰੁਜ਼ਗਾਰ ਦਿਹਾੜੀਦਾਰ ਮਜ਼ਦੂਰ ਹਨ ਜੋ ਕੋਰੋਨਾ ਵਾਇਰਸ ਦੇ ਸੰਕਟ ਕਾਰਨ ਦੋ ਸਮੇਂ ਦੀ ਰੋਟੀ ਪ੍ਰਾਪਤ ਕਰਨ ਲਈ ਸੰਘਰਸ਼ ਕਰ ਰਹੇ ਹਨ।
ਉਹ ਤਾਲਾਬੰਦ ਹੋਣ ਦੇ ਦੌਰਾਨ ਕਮਾਈ ਕਰਨ ਚ ਅਸਮਰੱਥ ਹਨ ਅਤੇ ਇਹ ਉਨ੍ਹਾਂ ਨੂੰ ਜੋਖਮ ਵਿੱਚ ਪਾ ਰਿਹਾ ਹੈ! ਕਿਸੇ ਨੂੰ ਵੀ ਭੁੱਖੇ ਸੌਣ ਨਹੀਂ ਜਾਣਾ ਚਾਹੀਦਾ, ਇਸ ਲਈ ਆਓ ਆਪਾਂ ਇਕ ਕਰਮ ਕਰੀਏ ਅਤੇ ਭਾਰਤ ਦੇ ਆਪਣੇ ਭੈਣ-ਭਰਾਵਾਂ ਦੀ ਦੇਖਭਾਲ ਕਰੀਏ।”ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਪਰਿਣੀਤੀ ਚੋਪੜਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੀ ਰਹਿੰਦੀ ਹੈ।