ਪੰਜਾਬ ਦੀਆਂ ਰਾਜ ਸਭਾ ਸੀਟਾਂ ਲਈ ਸੋਮਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ 5 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਇਨ੍ਹਾਂ ਉਮੀਦਵਾਰਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ। ਦੱਸ ਦੇਈਏ ਕਿ ਸੁਖਪਾਲ ਖਹਿਰਾ ਤੋਂ ਬਾਅਦ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ‘ਆਪ’ ਦੀ ਨੀਅਤ ‘ਤੇ ਸਵਾਲ ਚੁੱਕੇ ਗਏ ਹਨ।
ਰਾਜ ਸਭਾ ਮੈਬਰਾਂ ਲਈ ‘ਆਪ’ ਵੱਲੋਂ ਦਿੱਲੀ ਦੇ ਲੋਕਾਂ ਨੂੰ ਮੈਂਬਰ ਬਣਾਏ ਜਾਣ ‘ਤੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਸ਼ੁਰੂਆਤ ਵਿੱਚ ਹੀ ਧੋਖਾ ਕਮਾ ਰਹੇ ਹਨ। ਅਸੀਂ ਤਾਂ ਪਹਿਲਾਂ ਹੀ ਕਿਹਾ ਸੀ ਪੰਜਾਬ ਵਿੱਚ ਦਿੱਲੀ ਵਾਲਿਆਂ ਦਾ ਰਾਜ ਚੱਲਣਾ ਹੈ, ਇਹ ਸਾਡੇ ਹੱਕਾਂ ‘ਤੇ ਕਬਜਾ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਚੀਨ ਦਾ ‘ਬੋਇੰਗ 737’ ਜਹਾਜ਼ ਕ੍ਰੈਸ਼, 133 ਯਾਤਰੀ ਸਨ ਸਵਾਰ
ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਸੋਮਵਾਰ ਨੂੰ ਰਾਜ ਸਭਾ ਲਈ ਸਾਰੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਜਿਸ ਵਿੱਚ AAP ਆਗੂ ਰਾਘਵ ਚੱਢਾ, ਕ੍ਰਿਕਟਰ ਹਰਭਜਨ ਸਿੰਘ, IIT ਪ੍ਰੋਫ਼ੈਸਰ ਸੰਦੀਪ ਪਾਠਕ, ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਫਾਊਂਡਰ ਅਸ਼ੋਕ ਮਿੱਤਲ ਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਰਾਜ ਸਭ ਭੇਜਣ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਵੀ ਦਾਖਲ ਕਰ ਦਿੱਤੀ ਗਈ ਹੈ। ‘ਆਪ’ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਦੀ ਥਾਂ ਹੋਰਾਂ ਸੂਬਿਆਂ ਤੋਂ ਮੈਂਬਰ ਭੇਜਣ ‘ਤੇ ਵਿਰੋਧੀ ਪਾਰਟੀਆਂ ਵੱਲੋਂ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ ।
ਵੀਡੀਓ ਲਈ ਕਲਿੱਕ ਕਰੋ -: