ਕਾਂਗਰਸ ਹਾਈਕਮਾਨ ਨੇ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਿਸ ਵਿੱਚ 86 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ਵਿੱਚ ਪ੍ਰਤਾਪ ਸਿੰਘ ਬਾਜਵਾ ਨੂੰ ਕਾਦੀਆਂ ਤੋ ਹੀ ਟਿਕਟ ਦਿੱਤੀ, ਜਿਥੋਂ ਉਹ ਪਹਿਲਾਂ ਹੀ ਚੋਣ ਲੜਨਾ ਚਾਹੁੰਦੇ ਸਨ।
ਕਾਦੀਆਂ ਤੋਂ ਉਮੀਦਵਾਰੀ ਮਿਲਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਹਾਈਕਮਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਦਾ ਧੰਨਵਾਦ ਕੀਤਾ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੈਨੂੰ ਮੇਰੀ ਕਰਮਭੂਮੀ ਕਾਦੀਆਂ ਵਿੱਚ ਵਾਪਸ ਪਰਤਨ ਦਾ ਇੱਕ ਹੋਰ ਮੌਕਾ ਦੇਣ ਲਈ ਮੈਂ ਹਾਈਕਮਾਨ ਦਾ ਸ਼ੁਕਰੀਆ ਕਰਦਾ ਹਾਂ। ਮੈਂ ਕਾਦੀਆਂ ਨੂੰ ਇੱਕ ਮਾਡਲ ਹਲਕਾ ਬਣਾਉਣ ਅਤੇ ਆਪਣੇ ਲੋਕਾਂ ਨਾਲ ਕੰਮ ਕਰਨ ਲਈ ਅੱਗੇ ਵੱਲ ਵੇਖ ਰਿਹਾ ਹਾਂ।
ਦੱਸ ਦੇਈਏ ਕਿ ਇਸ ਸੂਚੀ ਦੇ ਜਾਰੀ ਹੋਣ ਤੋਂ ਬਾਅਦ ਕੁਝ ਲੀਡਰਾਂ ਵਿੱਚ ਤਾਂ ਖੁਸ਼ੀ ਦੀ ਲਹਿਰ ਹੈ ਪਰ ਕੁਝ ਨਿਰਾਸ਼ ਹੋ ਗਏ ਕਿਉਂਕਿ ਪਾਰਟੀ ਨੇ ਕਈ ਪੁਰਾਨੇ ਦਾਅਵੇਦਾਰਾਂ ਦੀ ਟਿਕਟ ਕੱਟ ਕੇ ਨਵੇਂ ਉਮੀਦਵਾਰ ਹਲਕਿਆਂ ਤੋਂ ਉਤਾਰੇ। ਪਾਰਟੀ ਨੇ ਇਸ ਵਾਰ ਕਈ ਨਵੇਂ ਚਿਹਰੇ ਚੋਣ ਮੈਦਾਨ ਵਿੱਚ ਉਤਾਰੇ ਹਨ।
ਮੋਗਾ ਹਲਕੇ ਤੋਂ ਪਾਰਟੀ ਨੇ ਹਰਜੋਤ ਕਮਲ ਦੀ ਟਿਕਟ ਕੱਟ ਕੇ ਹੁਣੇ-ਹੁਣੇ ਕਾਂਗਰਸ ਵਿੱਚ ਸ਼ਾਮਲ ਹੋਏ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਉਮੀਦਵਾਰ ਵਜੋਂ ਉਤਾਰਿਆ ਹੈ। ਉਥੇ ਹੀ ਮਾਨਸਾ ਵਿੱਚ ਨਾਜ਼ਰ ਸਿੰਘ ਮਾਨਸ਼ਾਹੀਆ ਦੀ ਥਾਂ ਸਿੱਧੂ ਮੂਸੇਵਾਲਾ ਨੂੰ ਟਿਕਟ ਦਿੱਤੀ ਗਈ ਹੈ, ਜਿਸ ਦਾ ਬੀਤੇ ਦਿਨ ਵਿਧਾਇਕ ਨੇ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਵਿਰੋਧ ਵੀ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
Maggi Pancake | Easy Breakfast Recipe | Quick And Easy Recipe |
ਉਥੇ ਹੀ ਚਮਕੌਰ ਸਾਹਿਬ ਸੀਟ ਤੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੀ ਗਈ ਹੈ। ਜਦਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਵਿਜੇਇੰਦਰ ਸਿੰਗਲਾ ਸੰਗਰੂਰ , ਬੀਬੀ ਰਾਜਿੰਦਰ ਕੌਰ ਭੱਠਲ ਨੂੰ ਲਹਿਰਾਗਾਗਾ ਤੋਂ ਟਿਕਟ ਦਿੱਤੀ ਗਈ ਹੈ।