Partap Singh Bajwa writes : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੋਵਿਡ-19 ਕਾਰਨ ਲੌਕਡਾਊਨ ਦਾ ਅਸਰ ਥੋਕ ਮੰਡੀਆਂ ‘ਤੇ ਬੁਰੀ ਤਰ੍ਹਾਂ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਮਾਜਿਕ ਦੂਰੀ ਨੂੰ ਬਣਾਏ ਰੱਖਣ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਜਿੰਦਗੀ ਸਭ ਤੋਂ ਕੀਮਤੀ ਹਨ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਕੈਪਟਨ ਸਰਕਾਰ ਵਲੋਂ ਸਮਾਜਿਕ ਦੂਰੀ ਲਈ ਬਣਾਏ ਗਏ ਨਿਯਮ ਦੀ ਪਾਲਣਾ ਬਹੁਤ ਜ਼ਰੂਰੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਮੰਗ ਕੀਤੀ ਹੈ ਕਿ ਜਿਸ ਤਰ੍ਹਾਂ ਦੇ ਨਾਲ ਕੋਰੋਨਾ ਮਹਾਮਾਰੀ ਦੇ ਚਲਦੇ ਸਮੇਂ ਦੇ ਵਿੱਚ ਜਿਵੇਂ ਛੋਟੀ ਇੰਡਸਟਰੀ ਨੂੰ ਔਖਾ ਸਮਾਂ ਦੇਖਣਾ ਪਿਆ ਹੈ ਅਤੇ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ ਤਾਂ ਇਸ ਲਈ ਉਨ੍ਹਾਂ ਨੂੰ ਇਸ ਤੋਂ ਉਭਰਨ ਦੇ ਲਈ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਦਾ ਸਮਾਂ ਇੰਡਸਟਰੀ ਚਲਾਉਣ ਦੀ ਆਗਿਆ ਦੇਣੀ ਚਾਹੀਦੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਵੀ ਚਿੱਠੀ ਲਿਖ ਕੇ ਬੇਨਤੀ ਕੀਤੀ ਸੀ ਕਿ ਵਪਾਰੀ, ਲਘੂ ਉਦਯੋਗ ਦਫਤਰਾਂ ਤੇ ਕਾਰੋਬਾਰੀ ਅਦਾਰਿਆਂ ਨੂੰ ਬਿਜਲੀ ਦੇ ਬਿਲਾਂ ਤੋਂ ਇਨ੍ਹਾਂ ਨੂੰ ਛੋਟ ਦਿੱਤੀ ਜਾਵੇ ਤਾਂ ਜੋ ਇਹ ਆਪਣੇ ਆਪ ਨੂੰ ਇਸ ਮੁਸ਼ਕਿਲ ਘੜੀ ਵਿਚੋਂ ਆਪਣੇ ਆਪ ਨੂੰ ਉਭਾਰ ਸਕਣ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਕਾਟੇਜ ਤੇ ਲਘੂ ਉਦਯੋਗਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਸਰਕਾਰ ਪਹਿਲਾਂ ਹੀ ਦਰਮਿਆਨੇ ਅਤੇ ਵੱਡੇ ਪੈਮਾਨੇ ਦੇ ਉਦਯੋਗਾਂ ਲਈ ਆਪਣੀ ਰਣਨੀਤੀ ਬਣਾ ਚੁੱਕੀ ਹੈ। ਇਸ ਤਰ੍ਹਾਂ ਦੀ ਰਣਨੀਤੀ ਕਾਟੇਜ ਤੇ ਲਘੂ ਉਦਯੋਗਾਂ ਲਈ ਵੀ ਅਪਣਾਈ ਜਾਣੀ ਚਾਹੀਦੀ ਹੈ ਕਿਉਂਕਿ ਲਘੂ ਉਦਯੋਗ ਹੀ ਦਰਮਿਆਨੇ ਅਤੇ ਵੱਡੇ ਉਦਯੋਗਾਂ ਦੀਆਂ ਸਹਾਇਕ ਹਨ। ਉਨ੍ਹਾਂ ਕਿਹਾ ਕਿ ਮੇਰੀ ਇਸ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਲਘੂ ਉਦਯੋਗਾਂ ਨੂੰ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਉਦਯੋਗਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਛੇਤੀ ਹੀ ਬਾਹਰ ਨਿਕਲਿਆ ਜਾ ਸਕੇ।