ਸੁਪਰੀਮ ਕੋਰਟ ਵੱਲੋਂ ਪਤੰਜਲੀ ਨੂੰ ਫਟਕਾਰ ਲਗਾਉਂਦੇ ਹੋਏ ਗਲਤ ਪ੍ਰਚਾਰ ਨਾ ਕਰਨ ਦੀ ਹਦਾਇਤ ਦੇਣ ਦੀਆਂ ਖਬਰਾਂ ਸਾਹਮਣੇ ਆਉਣ ਦੇ ਬਾਅਦ ਹੁਣ ਇਸ ‘ਤੇ ਯੋਗ ਗੁਰੂ ਬਾਬਾ ਰਾਮਦੇਵ ਦਾ ਬਿਆਨ ਵੀ ਸਾਹਮਣੇ ਆਇਆ ਹੈ। ਰਾਮਦੇਵ ਨੇ ਸਾਜਿਸ਼ ਰਚਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੁਝ ਡਾਕਟਰਾਂ ਨੇ ਇਕ ਸਮੂਹ ਬਣਾਇਆ ਹੈ ਜੋ ਲਗਾਤਾਰ ਯੋਗ ਤੇ ਆਯੁਰਵੇਦ ਦੇ ਖਿਲਾਫ ਪ੍ਰਚਾਰ ਕਰਦਾ ਹੈ। ਜੇਕਰ ਅਸੀਂ ਝੂਠੇ ਹਾਂ ਤਾਂ ਸਾਡੇ ‘ਤੇ 1000 ਕਰੋੜ ਦਾ ਜੁਰਮਾਨਾ ਲਗਾਇਆ ਜਾਵੇ। ਜੇਕਰ ਅਸੀਂ ਗਲਤੀ ਕੀਤੀ ਹੈ ਤਾਂ ਅਸੀਂ ਮੌਤ ਦੀ ਸਜ਼ਾ ਭੁਗਤਣ ਲਈ ਤਿਆਰ ਹਾਂ।
ਬਾਬਾ ਰਾਮਦੇਵ ਨੇ ਕਿਹਾ ਕਿ ਕੱਲ੍ਹ ਤੋਂ ਖਬਰ ਵਾਇਰਲ ਹੋ ਰਹੀ ਹੈ ਕਿ ਸੁਪਰੀਮ ਕੋਰਟ ਨੇ ਪਤੰਜਲੀ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਤੁਸੀਂ ਗਲਤ ਪ੍ਰਚਾਰ ਕਰੋਗੇ ਤਾਂ ਤੁਹਾਡੇ ‘ਤੇ ਜੁਰਮਾਨਾ ਲਗਾਇਆ ਜਾਵੇਗਾ। ਅਸੀਂ ਸੁਪਰੀਮ ਕੋਰਟ ਦਾ ਸਨਮਾਨ ਕਰਦੇ ਹਾਂ ਪਰ ਅਸੀਂ ਕੋਈ ਗਲਤ ਪ੍ਰਚਾਰ ਨਹੀਂ ਕਰ ਰਹੇ ਹਾਂ।
ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਅਦਾਲਤ ਵੱਲੋਂ ਜਗਤਾਰ ਸਿੰਘ ਹਵਾਰਾ ਨੂੰ ਵੱਡੀ ਰਾਹਤ, RDX ਮਾਮਲੇ ‘ਚ ਹੋਏ ਬਰੀ
ਬਾਬਾ ਰਾਮਦੇਵ ਨੇ ਕਿਹਾ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਜੋ ਅਸਲ ਵਿਚ ਝੂਠਾ ਪ੍ਰਚਾਰ ਕਰ ਰਹੇ ਹਨ। ਪਿਛਲੇ 5 ਸਾਲਾਂ ਤੋਂ ਰਾਮਦੇਵ ਤੇ ਪਤੰਜਲੀ ਨੂੰ ਨਿਸ਼ਾਨਾ ਬਣਾ ਕੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ : –