ਪਟਿਆਲਾ ਦੇ ਡੀਸੀ ਖਿਲਾਫ ਹਾਈਕੋਰਟ ਵੱਲੋਂ ਸਖਤ ਕਾਰਵਾਈ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਦੀ ਤਨਖਾਹ ਅਟੈਚ ਕੀਤੇ ਜਾਣ ਦੇ ਹੁਕਮ ਹੋਏ ਹਨ। ਦਰਅਸਲ ਉਨ੍ਹਾਂ ਵੱਲੋਂ ਕਾਲੀ ਮਾਤਾ ਮੰਦਰ ਦੇ ਪੁਜਾਰੀ ਨੂੰ ਬਿਨਾਂ ਨੋਟਿਸ ਦੇ ਹਟਾਇਆ ਗਿਆ ਹੈ। ਇਸੇ ਤਹਿਤ ਪੁਜਾਰੀ ਵੱਲੋਂ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ ਤੇ ਜਿਸ ਦੇ ਚੱਲਦਿਆਂ ਇਹ ਹੁਕਮ ਜਾਰੀ ਹੋਏ ਹਨ।
ਇਹ ਵੀ ਪੜ੍ਹੋ : ਲੁਧਿਆਣਾ ਤੋਂ ਜਿੱਤ ਮਗਰੋਂ ਸੰਜੀਵ ਅਰੋੜਾ ਨੇ ਰਾਜ ਸਭਾ ਤੋਂ ਦਿੱਤਾ ਅਸਤੀਫਾ, ਜਗਦੀਪ ਧਨਖੜ ਨੂੰ ਸੌਂਪਿਆ ਤਿਆਗ ਪੱਤਰ
ਦੱਸ ਦੇਈਏ ਕਿ ਪੁਜਾਰੀ ਸ਼ੂਰਵੀਰ ਪਿਛਲੇ ਕਾਫੀ ਲੰਬੇ ਸਮੇਂ ਤੋਂ ਕਾਲੀ ਮਾਤਾ ਮੰਦਰ ਵਿਚ ਸੇਵਾਵਾਂ ਨਿਭਾ ਰਹੇ ਸਨ ਤੇ ਜਦੋਂ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਤਾਂ ਉਨ੍ਹਾਂ ਨੇ ਪ੍ਰਸ਼ਾਸਨ ਖਿਲਾਫ ਹਾਈਕੋਰਟ ਵਿਚ ਪਟੀਸ਼ਨ ਪਾਈ ਸੀ ਤੇ ਹੁਣ ਡਿਪਟੀ ਕਮਿਸ਼ਨਰ ਦੇ ਖਿਲਾਫ ਸੈਲਰੀ ਅਟੈਚ ਕਰਨ ਦੇ ਹੁਕਮ ਹੋਏ ਹਨ। ਇਸ ਮਾਮਲੇ ਵਿਚ ਅਗਲੀ ਸੁਣਵਾਈ 28 ਜੁਲਾਈ ਨੂੰ ਹੋਵੇਗੀ ਤੇ ਹੁਣ ਇਹ ਦੇਖਣਾ ਹੋਵੇਗਾ ਕਿ ਅਗਲੀ ਕੀ ਕਾਰਵਾਈ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
























