ਕਰਨਾਲ ਪੁਲਿਸ ਨੇ 20 ਜੂਨ ਨੂੰ ਦੋ ਵਿਦਿਅਕ ਅਦਾਰਿਆਂ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਵਿੱਚ ਪਟਿਆਲਾ ਦੇ ਇੱਕ ਬੰਦੇ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਨੂੰ ਇਸ ਕੰਮ ਨੂੰ ਪੂਰਾ ਕਰਨ ਦੇ ਬਦਲੇ ਯੂ.ਐੱਸ. ਦੇ ਇੱਕ ਬੰਦੇ ਵੱਲੋਂ 1,000 ਡਾਲਰ ਦੇਣ ਦਾ ਵਾਅਦਾ ਕੀਤਾ ਗਿਆ ਸੀ।
ਮੁਲਜ਼ਮ ਦੀ ਪਛਾਣ ਮਨਜੀਤ ਵਜੋਂ ਹੋਈ ਹੈ, ਜੋਕਿ ਪੰਜਾਬ ਦੇ ਪਟਿਆਲਾ ਦਾ ਰਹਿਣ ਵਾਲਾ ਹੈ। ਮਨਜੀਤ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਹੋਰ ਪੁੱਛਗਿੱਛ ਲਈ 5 ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।
ਦੋਸ਼ੀ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਅਮਰੀਕਾ ਦੇ ਇਕ ਵਿਅਕਤੀ ਦੇ ਸੰਪਰਕ ‘ਚ ਸੀ, ਜਿਸ ਨੇ ਇਸ ਕੰਮ ਲਈ 1000 ਡਾਲਰ ਦੇਣ ਦਾ ਵਾਅਦਾ ਕੀਤਾ ਸੀ। ਅਧਿਕਾਰੀ ਨੇ ਅੱਗੇ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਚੱਲ ਰਹੀ ਹੈ।
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਦੱਸਿਆ ਕਿ ਮਈ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਦੀ ਧਰਮਸ਼ਾਲਾ ਵਿੱਚ ਕੰਧਾਂ ਉੱਤੇ ਖਾਲਿਸਤਾਨੀ ਝੰਡੇ ਲਗਾਉਣ ਅਤੇ ਨਾਅਰੇ ਲਿਖਣ ਦੇ ਦੋਸ਼ ਵਿੱਚ ਪੰਜਾਬ ਦੇ ਇੱਕ ਬੰਦੇ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਰੂਪਨਗਰ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਪੁਲਿਸ ਦੇ ਨਾਲ ਇੱਕ ਸਾਂਝੇ ਛਾਪੇ ਵਿੱਚ ਅਸੀਂ ਧਰਮਸ਼ਾਲਾ ਵਿੱਚ ਹਿਮਾਚਲ ਵਿਧਾਨ ਸਭਾ ਦੀ ਕੰਧ ‘ਤੇ ਖਾਲਿਸਤਾਨ ਪੱਖੀ ਝੰਡੇ ਲਗਾਉਣ ਅਤੇ ਨਾਅਰੇ ਲਿਖਣ ਦੇ ਸਬੰਧ ਵਿੱਚ ਮੋਰਿੰਡਾ ਦੇ ਇੱਕ ਬੰਦੇ ਨੂੰ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੁੱਛਗਿੱਛ ਦੌਰਾਨ ਦੋਸ਼ੀ ਨੇ ਇਹ ਵੀ ਮੰਨਿਆ ਕਿ ਉਸਨੇ ਆਪਣੇ ਸਾਥੀ ਨਾਲ ਮਿਲ ਕੇ 13 ਅਪ੍ਰੈਲ ਨੂੰ ਰੋਪੜ, ਵਿੱਚ ਸਾਡੇ ਦਫਤਰ (ਮਿੰਨੀ ਸਕੱਤਰੇਤ ਕੰਪਲੈਕਸ) ਦੇ ਬਾਹਰ ਖਾਲਿਸਤਾਨ ਦੇ ਬੈਨਰ ਲਗਾਏ ਸਨ। ਦੋਸ਼ੀਆਂ ਨੂੰ ਹਿਮਾਚਲ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਜ਼ਿਕਰਯੋਗ ਹੈ ਕਿ 8 ਮਈ ਨੂੰ ਵਿਧਾਨ ਸਭਾ ਦੇ ਮੁੱਖ ਗੇਟ ਅਤੇ ਕੰਧਾਂ ‘ਤੇ ‘ਖਾਲਿਸਤਾਨ’ ਦੇ ਝੰਡੇ ਬੰਨ੍ਹੇ ਹੋਏ ਪਾਏ ਗਏ ਸਨ। ਪੁਲਿਸ ਨੇ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਕੇਸ ਦਾ ਮੁੱਖ ਮੁਲਜ਼ਮ ਕਰਾਰ ਦਿੱਤਾ ਹੈ।