ਤਰਨ ਤਾਰਨ: ਪੰਜਾਬ ਵਿੱਚ ਕੋਰੋਨਾ ਵਿਰੁੱਧ ਟੀਕਾਕਰਨ ਮੁਹਿੰਮ ਜ਼ੋਰਾਂ -ਸ਼ੋਰਾਂ ਨਾਲ ਚੱਲ ਰਹੀ ਹੈ। ਇਸ ਦੌਰਾਨ ਪੰਜਾਬ ਦਾ ਇੱਕ ਅਜਿਹਾ ਸ਼ਹਿਰ ਵੀ ਹੈ ਜਿੱਥੇ ਹਰ ਵਿਅਕਤੀ ਨੇ ਟੀਕਾ ਲਗਵਾਇਆ ਹੋਇਆ ਹੈ।
ਦੱਸ ਦੇਈਏ ਕਿ ਪੱਟੀ 100% ਕੋਰੋਨਾ ਵੈਕਸੀਨੇਸ਼ਨ ਲੈਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣ ਗਿਆ ਹੈ। ਡਿਪਟੀ ਕਮਿਸ਼ਨਰ ਐਸ. ਕੁਲਵੰਤ ਸਿੰਘ ਨੇ ਕਿਹਾ ਕਿ ਸਭ ਤੋਂ ਖੁਸ਼ੀ ਦੀ ਗੱਲ ਇਹ ਹੈ ਕਿ ਮਸ਼ਹੂਰ ਸ਼ਹਿਰ ਪੱਟੀ ਵਿੱਚ ਲੋਕਾਂ ਨੂੰ ਕੋਰੋਨਾ ਦੀ ਰੋਕਥਾਮ ਲਈ ਕੋਰੋਨਾ ਵੈਕਸੀਨ ਲਗ ਚੁੱਕੀ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖਬਰ :ਮੈਰੀਟੋਰੀਅਸ ਸਕੂਲਾਂ ‘ਚ ਦਾਖਲੇ ਲਈ ਇਮਤਿਹਾਨ ਦੀ ਤਰੀਕ ਦਾ ਐਲਾਨ
ਉਨ੍ਹਾਂ ਸਿਹਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ ਅਤੇ ਇਸ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਰਜ ਕਿਸੇ ਇੱਕ ਵਿਅਕਤੀ ਜਾਂ ਵਿਭਾਗ ਦੇ ਵਿਅਕਤੀਗਤ ਯਤਨਾਂ ਦਾ ਨਤੀਜਾ ਨਹੀਂ ਬਲਕਿ ਸਾਰਿਆਂ ਦੀਆਂ ਕੋਸ਼ਿਆਂ ਦਾ ਨਤੀਜਾ ਹੈ। ਉਨ੍ਹਾਂ ਨੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਮੇਰੇ ਲਈ ਬਹੁਤ ਵੱਡੀ ਪ੍ਰਾਪਤੀ ਹੈ ਕਿਉਂਕਿ ਤੁਸੀਂ ਸਾਰੇ ਮੇਰੀ ਟੀਮ ਦਾ ਹਿੱਸਾ ਹੋ ਅਤੇ ਮੈਨੂੰ ਤੁਹਾਡੇ ਵਰਗੇ ਵਰਕਰਾਂ ‘ਤੇ ਮਾਣ ਹੈ।