ਪੰਜਾਬ ਦੇ ਕਾਲਜ ਸਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਗੈਰ ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫੈਡਰੇਸ਼ਨ (NGCMF), ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (PCCTU) ਅਤੇ ਐਸੋਸੀਏਸ਼ਨ ਦੀ ਸਾਂਝੀ ਐਕਸ਼ਨ ਕਮੇਟੀ (JAC) ਏਡਿਡ ਪ੍ਰਾਈਵੇਟ ਕਾਲਜਾਂ ਨੇ ਰੋਸ ਵਜੋਂ 18 ਜਨਵਰੀ ਨੂੰ ਸਮੂਹ ਕਾਲਜ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ‘ਤੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ ਦੇ ਮਨਮਾਨੇ ਅਤੇ ਪੱਖਪਾਤੀ ਫੈਸਲੇ ਦਾ ਦੋਸ਼ ਲਗਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਇਸ ਸਬੰਧੀ ਸੋਮਵਾਰ ਨੂੰ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਲੁਧਿਆਣਾ ਵਿਖੇ JAC ਅਤੇ ਅਨਏਡਿਡ ਕਾਲਜਾਂ ਦੀ ਸਾਂਝੀ ਮੀਟਿੰਗ ਵਿੱਚ ਉਪਰੋਕਤ ਮੁੱਦੇ ‘ਤੇ ਚਰਚਾ ਕੀਤੀ ਗਈ ਸੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਫੈਡਰੇਸ਼ਨ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਉਹ ਬਹੁਤ ਦੁਖੀ ਹਨ ।
ਇਹ ਵੀ ਪੜ੍ਹੋ : ਅਮਰੀਕੀ ਸਕੂਲ ਨੇ ਸੋਸ਼ਲ ਮੀਡੀਆ ਕੰਪਨੀਆਂ ‘ਤੇ ਕੀਤਾ ਕੈਸ, ਕਿਹਾ- ਬੱਚਿਆਂ ਦੇ ਮਾਨਸਿਕ ਵਿਕਾਸ ‘ਚ ਅੜਿੱਕਾ
ਉਨ੍ਹਾਂ ਅੱਗੇ ਕਿਹਾ ਕਿਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਲਾਪਰਵਾਹੀ ਕਾਰਨ ਇਹ ਸਖ਼ਤ ਕਦਮ ਚੁੱਕ ਰਹੀ ਹੈ। ਸਕੱਤਰ SM ਸ਼ਰਮਾ ਨੇ ਦੱਸਿਆ ਕਿ 18 ਜਨਵਰੀ ਨੂੰ ਸੂਬੇ ਦੇ ਸਾਰੇ ਕਾਲਜ ਬੰਦ ਰਹਿਣਗੇ ਅਤੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: