PCS Officer reported Corona : ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਿੱਚ ਤੈਨਾਤ ਪੀਸੀਐਸ ਅਧਿਕਾਰੀ ਰਕੇਸ਼ ਕੁਮਾਰ ਦੀ ਰਿਪੋਰਟ ਬੀਤੀ ਰਾਤ ਕੋਰੋਨਾ ਪਾਜ਼ੀਟਿਵ ਆਈ ਹੈ । ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਅੱਜ ਵੀ ਕੋਰੋਨਾ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਡਾਇਰੈਕਟੋਰੇਟ ਦਾ ਕੰਮ ਵੀ ਉਨ੍ਹਾਂ ਕੋਲ ਆ ਰਿਹਾ ਸੀ। ਇਸ ਤੋਂ ਪਹਿਲਾ ਵਿਭਾਗ ਦੇ ਸੁਪਰਡੈਂਟ ਸੰਜੇ ਅਰੋੜਾ ਦੇ ਰਿਪੋਰਟ ਕੋਰੋਨਾ ਪੌਜੇਟਿਵ ਆਈ ਸੀ ਰਕੇਸ਼ ਕੁਮਾਰ ਦੇ ਪਰਿਵਾਰ ਦੇ ਮੈਂਬਰਾਂ ਨੂੰ ਕੁਆਰੰਟਾਇਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਅਧਿਕਾਰੀ ਸਥਾਨਕ ਸਰਕਾਰ ਵਿਚ ਜੁਆਇੰਟ ਡਾਇਰੈਕਟਰ ਦੇ ਅਹੁਦੇ ਤੇ ਤਾਇਨਾਤ ਹਨ। ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਵਿਭਾਗ ਵਿਚ ਹੜਕੰਪ ਮਚ ਗਿਆ ਹੈ।
ਉਥੇ ਅੱਜ ਸਿੱਖਿਆ ਵਿਭਾਗ ਦੀ ਕਾਲਜ ਬ੍ਰਾਂਚ ਵਿਚ ਕੰਮ ਕਰ ਰਹੀ ਮਹਿਲਾ ਮੁਲਾਜ਼ਮ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉਥੇ ਹੀ ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਦੀ ਮਹਿਲਾ ਮੁਲਾਜ਼ਮ ਦਾ ਬੀਤੀ 2 ਜੁਲਾਈ ਨੂੰ ਖੰਘ ਦੀ ਸ਼ਿਕਾਇਤ ਹੋਣ ਕਰਕੇ ਸਥਾਨਕ ਸਿਹਤ ਕੇੰਦਰ ਵਿਚ ਕੋਰੋਨਾ ਟੈਸਟ ਕਰਵਾਇਆ ਗਿਆ ਸੀ ਤੇ ਉਸ ਨੂੰ ਸੈਕਟਰ-16 ਦੇ ਹਸਪਤਾਲ ਵਿਚ ਭਰਤੀ ਕਰਾ ਦਿੱਤਾ ਗਿਆ ਸੀ। ਅੱਜ ਸਵੇਰੇ ਉਸ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।
ਦੱਸ ਦੇਈਏ ਕਿ ਹੁਣ ਤੱਕ ਚੰਡੀਗੜ੍ਹ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 455 ਹੋ ਗਈ ਹੈ ਰਾਹਤ ਵਾਲੀ ਗੱਲ ਇਹ ਹੈ ਕਿ ਇਨ੍ਹਾਂ ਵਿਚੋਂ 393 ਮਰੀਜ਼ ਠੀਕ ਹੋਣ ਤੋਂ ਬਾਅਦ ਘਰਾਂ ਨੂੰ ਪਰਤ ਚੁੱਕੇ ਹਨ। ਸ਼ਹਿਰ ਵਿਚ ਇਸ ਸਮੇਂ ਸਿਰਫ 55 ਸਰਗਰਮ ਮਾਮਲੇ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦੱਸਣਯੋਗ ਹੈ ਕਿ ਭਾਵੇਂ ਚੰਡੀਗੜ੍ਹ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਪਰ ਇਥੇ ਕੋਰੋਨਾ ਦਾ ਰਿਕਵਰੀ ਰੇਟ ਸਭ ਤੋਂ ਵੱਧ ਹੈ। ਕੇਂਦਰ ਵੱਲੋਂ ਜਾਰੀ ਇਕ ਸੂਚੀ ਮੁਤਾਬਕ ਚੰਡੀਗੜ੍ਹ ਵਿਚ ਹੁਣ ਤੱਕ ਕੋਰੋਨਾ ਦੇ ਸਭ ਤੋਂ ਵੱਧ ਮਰੀਜ਼ ਠੀਕ ਹੋਏ ਹਨ।