ਮੋਗਾ ਦੇ ਪਿੰਡ ਚੂਹੜ ਚੱਕ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਵਿਅਕਤੀ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ ਕਰ ਲਈ। ਦਰਅਸਲ ਉਹ ਡੇਰੇ ਵਿਚ ਲੱਗੇ ਸਪੀਕਰ ਦੀ ਤੇਜ਼ ਆਵਾਜ਼ ਤੋਂ ਪ੍ਰੇਸ਼ਾਨ ਸੀ।
ਗੁਆਂਢ ਵਿਚ ਦੇਰੇ ਅੰਦਰ ਤੇਜ਼ ਆਵਾਜ਼ ਵਿਚ ਗਾਣਿਆਂ ਨੇ 38 ਸਾਲਾ ਨੌਜਵਾਨ ਨੂੰ ਆਪਣੀ ਜੀਵਨ ਲੀਲਾ ਸਮਾਪਤ ਕਰਨ ‘ਤੇ ਮਜਬੂਰ ਕਰ ਦਿੱਤਾ। ਨੌਜਾਵਨ ਨੇ ਕਣਕ ਵਿਚ ਰੱਖਣ ਵਾਲੀਆਂ ਗੋਲੀਆਂ ਖਾ ਕੇ ਆਪਣੀ ਹੀ ਜਾਨ ਲੈ ਲਈ। ਇਸ ਮਾਮਲੇ ਵਿਚ ਪੁਲਿਸ ਨੇ 4 ਲੋਕਾਂ ਖਿਲਾਫ ਆਈਪੀਸੀ ਦੀ ਧਾਰਾ 306, 120 ਬੀ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ 10 ਸਾਲ ਦਾ ਪੁੱਤਰ ਤੇ ਪਤਨੀ ਛੱਡ ਗਿਆ ਹੈ।
ਮ੍ਰਿਤਕ ਦੀ ਪਤਨੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾੰ ਦੇ ਪਿੰਡ ਚੂਹੜਚੱਕ ਵਿਚ ਗੁਆਂਢ ਵਿਚ ਬਣੇ ਡੇਰੇ ਦੇ ਹਾਲ ਵਿਚ ਪਲਾਸਟਰ ਦਾ ਕੰਮ ਚੱਲ ਰਿਹਾ ਸੀ ਤੇ ਡੇਰੇ ਵਿਚ ਤੇਜ਼ ਆਵਾਜ਼ ਵਿਚ ਗਾਣੇ ਵਜ ਰਹੇ ਸਨ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਉਸ ਨੂ ਤੇਜ਼ ਆਵਾਜ਼ ਵਿਚ ਗਾਣੇ ਲਗਾਉਣ ਤੋਂ ਰੋਕਦਾ ਸੀ ਤੇ ਇਸ ਬਾਰੇ ਕਈ ਵਾਰ ਡੇਰਾ ਕਮੇਟੀ ਨੂੰ ਵੀ ਦੱਸ ਚੁੱਕਾ ਸੀ ਪਰ ਉਸ ਦੀ ਗੱਲ ਨਹੀਂ ਸੁਣੀ। ਉਸ ਦੇ ਪਤੀ ਨੇ ਤੇਜ਼ ਆਵਾਜ਼ ਵਿਚ ਗਾਣਿਆਂ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰ ਨਿਕਲ ਗਿਆ ਜਿਸ ਦੇ ਬਾਅਦ ਉਸ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮੋਦੀ ਸਰਕਾਰ ਦਾ ਤੋਹਫ਼ਾ, ਮਹਿੰਗਾਈ ਭੱਤੇ ‘ਚ 4 ਫ਼ੀਸਦੀ ਵਾਧੇ ਦਾ ਕੀਤਾ ਐਲਾਨ
ਦੱਸ ਦੇਈਏ ਕਿ ਮ੍ਰਿਤਕ ਗੁਰਦੀਪ ਸਿੰਘ ਜਿਸ ਦੀ ਉਮਰ 38 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਗੁਰਦੀਪ ਸਿੰਘ ਆਪਣੇ ਪਿੱਛੇ 10 ਸਾਲ ਦਾ ਪੁੱਤਰ ਤੇ ਪਤਨੀ ਛੱਡ ਗਿਆ ਹੈ। ਮ੍ਰਿਤਕ ਦੇ ਪਿਤਾ ਤੇ ਮਾਂ ਦੀ ਪਹਿਲਾ ਹੀ ਮੌਤ ਹੋ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: