ਮੋਹਾਲੀ ‘ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਅੱਤਵਾਦੀ ਹਮਲੇ ਦੀ ਜਾਂਚ ਕਰ ਰਹੀ ਪੁਲਿਸ ਟੀਮ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਰਾਜਸਥਾਨ ਦੇ ਅਜਮੇਰ ਤੋਂ ਤੋਸੀਫ਼ ਚਿਸ਼ਤੀ ਨਾਮਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਉਹ ਇੱਕ ਮਸ਼ਹੂਰ ਧਾਰਮਿਕ ਸੰਸਥਾ ਦੇ ਮੈਂਬਰ ਦਾ ਪੁੱਤਰ ਦੱਸਿਆ ਜਾਂਦਾ ਹੈ। ਉਸ ‘ਤੇ ਹਮਲੇ ਨਾਲ ਜੁੜੇ ਇਕ ਅੱਤਵਾਦੀ ਨੂੰ ਪਨਾਹ ਦੇਣ ਦਾ ਦੋਸ਼ ਹੈ।
ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਸ਼ਨੀਵਾਰ ਨੂੰ ਦੋਸ਼ੀ ਨੂੰ ਜ਼ਿਲਾ ਅਦਾਲਤ ‘ਚ ਪੇਸ਼ ਕੀਤਾ। ਪੁਲਿਸ ਨੇ ਦੋਸ਼ੀ ਦਾ ਰਿਮਾਂਡ ਲੈਣ ਲਈ ਅਦਾਲਤ ਵਿੱਚ ਕਈ ਦਲੀਲਾਂ ਦਿੱਤੀਆਂ। ਹਾਲਾਂਕਿ ਅਦਾਲਤ ਨੇ ਮੁਲਜ਼ਮ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹੁਣ ਪੁਲਿਸ ਉਸ ਤੋਂ ਪੁੱਛਗਿੱਛ ਕਰੇਗੀ।
ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਆਰਪੀਜੀ ਹਮਲੇ ਦੇ ਮੁੱਖ ਦੋਸ਼ੀ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਸੀ। ਸੂਤਰਾਂ ਮੁਤਾਬਕ ਜਦੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਹ ਰਾਜਸਥਾਨ ਸਮੇਤ ਕਈ ਸੂਬਿਆਂ ਤੋਂ ਹੋ ਕੇ ਮੁੰਬਈ ਪਹੁੰਚਿਆ ਸੀ। ਰਾਜਸਥਾਨ ਵਿਚ ਉਸ ਨੂੰ ਇਕ ਬੰਦੇ ਨੇ ਪਨਾਹ ਦਿੱਤੀ ਸੀ ਤਾਂ ਜੋ ਉਹ ਲੰਬੇ ਸਮੇਂ ਤੱਕ ਆਸਾਨੀ ਨਾਲ ਰਹਿ ਸਕੇ। ਜਿਵੇਂ ਹੀ ਉਸ ਨੇ ਦੋਸ਼ੀ ਦਾ ਨਾਂ ਲਿਆ, ਇਸ ਤੋਂ ਬਾਅਦ ਪੁਲਿਸ ਟੀਮ ਰਾਜਸਥਾਨ ਪਹੁੰਚ ਗਈ। ਉਸ ਨੂੰ ਉਥੋਂ ਦਬੋਚ ਲਿਆ ਗਿਆ। ਇਸ ਮਗਰੋਂ ਉਸ ਨੂੰ ਸਵੇਰੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਥੋਂ ਅਦਾਲਤ ਨੇ ਉਸ ਨੂੰ ਪੰਜ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਗੈਂਗਸਟਰ ਦੀਪਕ ਟੀਨੂੰ ਦੇ ਪਰਿਵਾਰ ਵੱਲੋਂ ਖੁਦਕੁਸ਼ੀ ਦੀ ਧਮਕੀ, ਪੁਲਿਸ ‘ਤੇ ਲਾਏ ਟਾਰਚਰ ਦੇ ਦੋਸ਼
ਇਸ ਤੋਂ ਪਹਿਲਾਂ ਚੜ੍ਹਤ ਸਿੰਘ ਦੇ ਇਸ਼ਾਰੇ ‘ਤੇ ਪੁਲਿਸ ਨੇ ਪਾਕਿਸਤਾਨ ਤੋਂ ਦਰਾਮਦ ਕੀਤੇ ਹਥਿਆਰ ਅਤੇ ਹੋਰ ਸਾਮਾਨ ਦੀ ਵੱਡੀ ਖੇਪ ਬਰਾਮਦ ਕੀਤੀ ਸੀ। ਇਸ ਦੇ ਨਾਲ ਹੀ ਹੁਣ ਮੁਲਜ਼ਮ ਥਾਣਾ ਸੋਹਾਣਾ ਦੀ ਪੁਲਿਸ ਕੋਲ ਰਿਮਾਂਡ ’ਤੇ ਚੱਲ ਰਿਹਾ ਹੈ। ਪੁਲਿਸ ਨੂੰ ਉਮੀਦ ਹੈ ਕਿ ਜਲਦੀ ਹੀ ਕੁਝ ਹੋਰ ਖੁਲਾਸੇ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: