ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਪੈਟ੍ਰੋਲ ਤੇ ਡੀਜ਼ਲ ਸਸਤੇ ਹੋ ਗਏ ਹਨ। ਪੈਟਰੋਲ 10 ਪੈਸੇ ਤੇ ਡੀਜ਼ਲ 14 ਪੈਸੇ ਸਸਤਾ ਹੋਇਆ ਹੈ। ਅੱਜ ਜ਼ਿਆਦਾਤਰ ਸ਼ਹਿਰਾਂ ਵਿਚ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਦੇਖਣ ਨੂੰ ਮਿਲੀ ਹੈ। ਹਾਲਾਂਕਿ ਦਿੱਲੀ-ਮੁੰਬਈ ਵਰਗੇ ਦੇਸ਼ ਦੇ ਚਾਰ ਮਹਾਨਗਰਾਂ ‘ਚ ਅੱਜ ਵੀ ਤੇਲ ਦੀਆਂ ਕੀਮਤਾਂ ‘ਚ ਕੋਈ ਤਬਦੀਲੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ‘ਚ ਸੇਵਾਦਾਰ ਦੀ ਹੋਈ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ/ਨ
ਬੀਤੇ ਦਿਨੀਂ ਪੰਜਾਬ ਵਿਚ ਪੈਟਰੋਲ ਦੀ ਕੀਮਤ 97.62 ਰੁਪਏ ਤੇ ਡੀਜ਼ਲ ਦੀ ਕੀਮਤ 88.09 ਰੁਪਏ ਪ੍ਰਤੀ ਲੀਟਰ ਸੀ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋ ਜਾਣਗੀਆਂ। ਤੁਸੀਂ ਬਹੁਤ ਆਸਾਨੀ ਨਾਲ ਆਪਣੇ ਸ਼ਹਿਰ ਦੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਾ ਪਤਾ ਲਗਾ ਸਕਦੇ ਹੋ। ਇਸ ਲਈ ਤੇਲ ਮਾਰਕੀਟਿੰਗ ਕੰਪਨੀਆਂ ਦੀ ਵੈੱਬਸਾਈਟ ‘ਤੇ ਜਾਣਾ ਹੋਵੇਗਾ ਜਾਂ ਫਿਰ ਇਕ SMS ਭੇਜਣਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
